ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਅੱਜ 75 ਵੇਂ ਆਜ਼ਾਦੀ ਦਿਹਾੜੇ ਮਨਾਏ ਜਾਣ ਦੀਆਂ ਖ਼ਬਰਾਂ ਸਭ ਪਾਸੇ ਤੋਂ ਆ ਰਹੀਆਂ ਹਨ ਜਿੱਥੇ ਵੱਖ ਵੱਖ ਸੂਬਿਆਂ ਵਿੱਚ ਮੁੱਖ ਮੰਤਰੀਆਂ ਵੱਲੋਂ ਝੰਡੇ ਲਹਿਰਾਏ ਗਏ ਹਨ। ਉਥੇ ਹੀ ਹੋਰ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਜ਼ਿਲਿਆਂ ਵਿਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਝੰਡਾ ਲਹਿਰਾਉਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਵਿਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਜਿਥੇ ਅੱਜ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉਥੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
ਹੁਣ ਪੰਜਾਬ ਦੇ ਇਥੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਬੱਚਿਆਂ ਅਤੇ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖੁਸ਼ਖਬਰੀ ਮਾਨਸਾ ਜ਼ਿਲੇ ਤੋਂ ਸਾਹਮਣੇ ਆਈ ਹੈ ਜਿੱਥੇ ਅੱਜ ਆਜ਼ਾਦੀ ਦੇ ਦਿਹਾੜੇ ਦੇ ਮੌਕੇ ਉਪਰ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਅੱਜ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਐਲਾਨ ਕੀਤੇ ਗਏ ਹਨ। ਜਿੱਥੇ ਅੱਜ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਵਿਖੇ ਏਅਰ ਕੰਡੀਸ਼ਨ ਸਕੂਲ ਦਾ ਉਦਘਾਟਨ ਕਰ ਦਿੱਤਾ ਗਿਆ ਹੈ।
ਜਿਸ ਨੂੰ ਦੇਖਦੇ ਹੋਏ ਗਰਮੀਆਂ ਤੋਂ ਬੱਚਿਆਂ ਨੂੰ ਰਾਹਤ ਮਿਲੀ ਹੈ ਉਥੇ ਹੀ ਮਾਪੇ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਖੁਸ਼ ਹਨ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸਰਕਾਰੀ ਸਕੂਲ ਅੱਜ ਸਮੇਂ ਦੇ ਹਾਣੀ ਹੋ ਚੁੱਕੇ ਹਨ ਅਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਦਕਾ ਹੀ ਪ੍ਰਾਈਵੇਟ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਆ ਰਹੇ ਹਨ। ਉੱਥੇ ਹੀ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪੱਖੋਂ ਵੀ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ ਹੋਇਆ ਹੈ ਜਿਸ ਵੱਲੋਂ ਸ਼ਹਿਰ ਵਿੱਚ ਵੀ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਈ ਗਈ ਹੈ।
ਉਨ੍ਹਾਂ ਆਖਿਆ ਕਿ ਇਹ ਸਭ ਕੁਝ ਸਰਕਾਰ ਅਤੇ ਅਧਿਆਪਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲਾ ਨੂੰ ਪੰਜਾਬ ਦਾ ਪਹਿਲਾ ਏਅਰ ਕੰਡੀਸ਼ਨਡ ਸਕੂਲ ਬਣਾ ਦਿਤਾ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਵਿਦਿਆਰਥੀਆਂ ਲਈ ਸਰਕਾਰ ਵਲੋਂ ਆਈ ਇਹ ਵੱਡੀ ਖਬਰ, ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਵਿਦਿਆਰਥੀਆਂ ਲਈ ਸਰਕਾਰ ਵਲੋਂ ਆਈ ਇਹ ਵੱਡੀ ਖਬਰ, ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ
Previous Postਅਫਗਾਨਿਸਤਾਨ ਤੋਂ ਜਹਾਜ ਰਾਹੀਂ ਭਜੇ ਰਾਸ਼ਟਰਪਤੀ ਗਨੀ ਦੇ ਜਹਾਜ ਬਾਰੇ ਹੁਣੇ ਹੁਣੇ ਆ ਗਈ ਇਹ ਖਬਰ
Next Postਇਥੋਂ ਖੋਲ੍ਹੇ ਗਏ ਫਲੱਡ ਗੇਟ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਕਰਕੇ – ਪ੍ਰਸ਼ਾਸਨ ਵਲੋਂ ਅਲਰਟ ਕੀਤਾ ਗਿਆ ਜਾਰੀ