ਪੰਜਾਬ ਚ ਇਥੇ ਸ਼ਮਸ਼ਾਨ ਘਾਟ ਚ ਹੋਇਆ ਵੱਡਾ ਖੌਫਨਾਕ ਕਾਂਡ , ਤੜਕੇ ਸਾਰੇ ਇਲਾਕੇ ਚ ਫੈਲੀ ਸਨਸਨੀ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਹਾਲਾਤ ਇਸ ਵੇਲੇ ਜਿਹੜੇ ਬਣਦੇ ਜਾ ਰਹੇ ਹਨ ਉਸ ਦੇ ਚਲਦੇ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆਉਂਦੀ ਪਈ ਹੈ। ਦਿਨ ਦਿਹਾੜੇ ਪੰਜਾਬ ਦੇ ਵਿੱਚ ਵੱਡੀਆਂ ਵਾਰਦਾਤਾਂ ਵਾਪਰਦੀਆਂ ਪਈਆਂ ਹਨ, ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸ਼ਮਸ਼ਾਨ ਘਾਟ ਦੇ ਵਿੱਚ ਇੱਕ ਵੱਡਾ ਕਾਂਡ ਵਾਪਰ ਗਿਆ l ਜਿਸ ਕਾਰਨ ਇਲਾਕੇ ਭਰ ਦੇ ਵਿੱਚ ਸਨਸਨੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਾਮਲਾ ਗੁਰਾਇਆਂ ਤੋਂ ਸਾਹਮਣੇ ਆਇਆ, ਜਿੱਥੇ ਪਿੰਡ ਪਾਸਲਾ ਦੰਦੂਵਾਲ ਦੇ ਸਾਂਝੇ ਸ਼ਮਸ਼ਾਨਘਾਟ ਵਿਖੇ ਅੱਜ ਸਵੇਰ ਹੁੰਦੇ ਸਾਰ ਹੀ ਬਟਾ ਹਾਦਸਾ ਵਾਪਰਿਆ l

ਇਥੇ ਅੱਜ ਤੜਕੇ ਇਕ ਰੁੱਖ ਨਾਲ ਲਟਕੀ ਹੋਈ ਵਿਅਕਤੀ ਦੀ ਲਾਸ਼ ਬਰਾਮਦ ਹੋਈ l ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਉਧਰ ਪੁਲਸ ਇਸ ਨੂੰ ਸੁਸਾਈਡ ਦੱਸ ਰਹੀ ਹੈ l ਜਦਕਿ ਪਰਿਵਾਰਕ ਮੈਂਬਰ ਕਤਲ ਦਾ ਦੋਸ਼ ਲਗਾਉਂਦੇ ਹੋਏ ਪੁਲਸ ਦੀ ਕਾਰਵਾਈ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ। ਪਰਿਵਾਰ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਸ ਵੱਲੋਂ ਸੁਸਾਈਡ ਨਹੀਂ ਕੀਤੀ ਗਈ, ਬਲਕਿ ਕਤਲ ਦੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਪਾਲ ਪਿੰਡ ਪਾਸਲਾ ਵਜੋਂ ਕੀਤੀ ਗਈ ਹੈ। ਉਧਰ ਪਿੰਡ ਵਾਸੀ ਪੁਲਸ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਨਜ਼ਰ ਆਏ, ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਰੁੱਖ ਨਾਲ ਲਾਸ਼ ਲਟਕ ਰਹੀ ਸੀ, ਉਹ ਬਹੁਤ ਹੀ ਪਤਲਾ ਹੈ ਅਤੇ ਜੋ ਸੁਸਾਈਡ ਨੋਟ ਪੁਲਸ ਦੱਸ ਰਹੀ ਹੈ, ਉਹ ਉਨ੍ਹਾਂ ਨੇ ਪਰਿਵਾਰ ਨੂੰ ਨਹੀਂ ਵਿਖਾਇਆ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਕਤਲ ਦਾ ਮਾਮਲਾ ਹੋ ਸਕਦਾ ਹੈ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਟਮ ਦੇ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ