ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਕਰਨ ਵਾਸਤੇ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਪੈਸੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਅਧਿਕਾਰੀਆਂ ਵੱਲੋਂ ਆਪਣੀ ਡਿਊਟੀ ਤਨਦੇਹੀ ਦੇ ਨਾਲ ਕੀਤੀ ਜਾਂਦੀ ਹੈ। ਜਿਨ੍ਹਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇਥੇ ਸ਼ਾਮ 7 ਤੋਂ ਸਵੇਰੇ 7 ਵਜੇ ਤਕ ਲਗਾਈ ਇਹ ਪਾਬੰਦੀ, 3 ਦਸੰਬਰ ਤਕ ਹੁਕਮ ਰਹਿਣਗੇ ਲਾਗੂ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਣ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਜਿਲਾ ਮਜਿਸਟ੍ਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਝੋਨੇ ਦੀ ਹਾਰਵੈਸਟ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਵਾਸਤੇ ਸਮੇਂ ਸੀਮਾ ਤੈਅ ਕਰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ ਸਵੇਰੇ 7:00 ਵਜੇ ਤੋਂ ਸ਼ਾਮ 7:00 ਵਜੇ ਤਕ ਹੀ ਚੱਲਣਗੀਆਂ। ਇਸ ਤੋਂ ਬਾਅਦ ਤਰੇਲ ਪੈਣ ਦੇ ਚਲਦਿਆਂ ਹੋਇਆਂ ਜਿੱਥੇ ਫ਼ਸਲ ਗਿੱਲੀ ਹੋ ਜਾਂਦੀ ਹੈ ਉੱਥੇ ਹੀ ਇਸ ਦਾ ਅਸਰ ਫਸਲ ਦੇ ਝਾੜ ਉੱਪਰ ਵੀ ਪੈਂਦਾ ਹੈ।
ਕਿਉਂਕਿ ਤ੍ਰੇਲ ਨਾਲ ਗਿੱਲੀ ਹੋਣ ਤੇ ਫਸਲ ਦੀ ਨਮੀ ਵਿਚ ਵਾਧਾ ਹੋ ਜਾਂਦਾ ਹੈ। ਇਸ ਲਈ ਕਿ ਹੁਣ ਜਿਲਾ ਮਜਿਸਟ੍ਰੇਟ ਵੱਲੋਂ ਝੋਨੇ ਦੀ ਕਟਾਈ ਉੱਪਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ ਸੱਤ ਵਜੇ ਤੱਕ ਪਾਬੰਦੀ ਲਗਾ ਦਿੱਤੀ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਅਨਾਜ ਮੰਡੀ ਦੇ ਆੜ੍ਹਤੀਆਂ ਅਤੇ ਹੋਰ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।
ਇਸ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾ ਦੀ ਪਾਲਣਾ ਖੇਤੀਬਾੜੀ ਵਿਭਾਗ ਵਿਭਾਗ ਨੂੰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਆਦੇਸ਼ 3 ਦਸੰਬਰ ਤੱਕ ਜਾਰੀ ਰਹਿਣਗੇ ਅਗਰ ਇਸ ਦੌਰਾਨ ਕਿਸੇ ਵੱਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸਦੇ ਖਿਲਾਫ ਸਖਤ ਕਾਨ੍ਰੂੰਨੀ ਕਾਰਵਾਈ ਕੀਤੀ ਜਾਵੇਗੀ।
Previous Postਪੰਜਾਬ: ਮੌਸਮ ਵਿਭਾਗ ਵਲੋਂ ਇਥੇ ਇਥੇ ਤੇਜ ਮੀਂਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਛਾਏ ਰਹਿਣਗੇ ਬੱਦਲ
Next Postਦੋਸਤਾਂ ਨਾਲ ਜਨਮਦਿਨ ਮਨਾ ਰਹੇ ਅਚਾਨਕ ਦਰਿਆ ਚ ਡੁੱਬੇ, ਖੁਸ਼ੀਆਂ ਬਦਲੀਆਂ ਮਾਤਮ ਵਿਚ