ਪੰਜਾਬ ਚ ਇਥੇ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਦਾ ਹੋਇਆ ਭਿਆਨਕ ਹਾਦਸਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਦੂਜੇ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਮਾਸੂਮ ਬੱਚੇ ਵੀ ਇਨ੍ਹਾਂ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਦੋ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਹਰ ਇਕ ਮਾਪਿਆਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਇਕ ਡਰ ਪੈਦਾ ਹੋ ਜਾਂਦਾ ਹੈ। ਅਤੇ ਮਾਪੇ ਆਪਣੇ ਬੱਚਿਆਂ ਨੂੰ ਇਕੱਲੇ ਬਾਹਰ ਭੇਜਣ ਤੋਂ ਵੀ ਡਰਨ ਲੱਗ ਜਾਂਦੇ ਹਨ। ਕਿਉਂਕਿ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਾਪਰਨ ਵਾਲੇ ਸੜਕੀ ਹਾਦਸਿਆਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਨਾਲ ਭਿਆਨਕ ਹਾਦਸਾ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ,ਜਿੱਥੇ ਪਠਾਨਕੋਟ ਗੁਰਦਾਸਪੁਰ ਮਾਰਗ ਉਪਰ ਦੀਨਾ ਨਗਰ ਨੇੜੇ ਸਕੂਲੀ ਬੱਚਿਆਂ ਨਾਲ ਭਰਿਆ ਹੋਇਆ ਇਕ ਆਟੋ ਨਿੱਜੀ ਬੱਸ ਦੀ ਟੱਕਰ ਕਾਰਨ ਨਹਿਰ ਵਿੱਚ ਡਿੱਗ ਗਿਆ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਸਕੂਲੀ ਬੱਚਿਆਂ ਨੂੰ ਲੈ ਕੇ ਇਕ ਆਟੋ ਜਾ ਰਿਹਾ ਸੀ ਅਤੇ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਵੱਲੋ ਇਸ ਆਟੇ ਨੂੰ ਟੱਕਰ ਮਾਰ ਦਿੱਤੀ ਗਈ ਸੀ।

ਉਥੇ ਹੀ ਸਕੂਲੀ ਬੱਚਿਆਂ ਵਾਲਾ ਆਟੋ ਨਹਿਰ ਵਿਚ ਡਿੱਗਣ ਤੇ ਨਜ਼ਦੀਕ ਦੇ ਲੋਕਾਂ ਵੱਲੋਂ ਬੱਚਿਆਂ ਨੂੰ ਨਹਿਰ ਵਿਚੋਂ ਬਾਹਰ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ , ਤਾਂ ਜੋ ਬੱਚਿਆਂ ਦੀ ਜਾਨ ਨੂੰ ਬਚਾਇਆ ਜਾ ਸਕੇ। ਮੌਕੇ ਤੇ ਇਕੱਠੇ ਹੋ ਕੇ ਤੁਰੰਤ ਹੀ ਲੋਕਾਂ ਵੱਲੋਂ ਸਕੂਲੀ ਬੱਚਿਆਂ ਨੂੰ ਨਹਿਰ ਤੋਂ ਬਾਹਰ ਕੱਢ ਲਿਆ ਗਿਆ।

ਇਸ ਹਾਦਸੇ ਕਾਰਨ ਇਨ੍ਹਾਂ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਜਿੱਥੇ ਇਸ ਹਾਦਸੇ ਵਿਚ ਬੱਚਿਆਂ ਦੀ ਜਾਨ ਬਚ ਗਈ ਹੈ ਉਥੇ ਵੀ ਮੌਕੇ ਤੇ ਮੋਜੂਦ ਲੋਕਾਂ ਵੱਲੋਂ ਬੱਸ ਨੂੰ ਕਾਬੂ ਕੀਤਾ ਗਿਆ ਹੈ ਜਿਸ ਨੂੰ ਪੁਲੀਸ ਵੱਲੋਂ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਥੇ ਹੀ ਬਸ ਡਰਾਈਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ।