ਪੰਜਾਬ ਚ ਇਥੇ ਸਕੂਲੀ ਵਿਦਿਆਰਥੀਆਂ ਨੂੰ ਲੈਕੇ ਜਾਰੀ ਹੋਏ ਹੁਕਮ, ਸਖਤੀ ਨਾਲ ਇਹ ਹਦਾਇਤਾਂ ਕੀਤੀ ਜਾਣ ਲਾਗੂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਦੀ ਸੁਰੱਖਿਆ ਵਾਸਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਨਾਲ ਵਾਪਰੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ ਅਤੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਠੱਲ੍ਹ ਪਾਈ ਜਾ ਸਕੇ। ਹੁਣ ਪੰਜਾਬ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਹੋਏ ਹਨ ਜਿੱਥੇ ਸਖਤੀ ਨਾਲ ਇਨ੍ਹਾਂ ਹਦਾਇਤਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕੁੱਝ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਹਨ। ਉਹਨਾਂ ਵੱਲੋਂ ਜਿੱਥੇ ਜ਼ਿਲ੍ਹੇ ਅੰਦਰ ਆਉਂਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਸਕੂਲੀ ਵਾਹਨਾਂ ਸਬੰਧੀ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਮੀਟਿੰਗ ਵਿਚ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

ਕਿ ਜੋ ਵਿਦਿਆਰਥੀ 18 ਸਾਲ ਤੋਂ ਘੱਟ ਉਮਰ ਦੇ ਹਨ, ਉਹਨਾਂ ਸਭ ਵਿਦਿਆਰਥੀਆਂ ਦੇ ਸਕੂਲ ਬਾਹਰ ਲੈ ਕੇ ਆਉਣ ਉੱਪਰ ਪਾਬੰਦੀ ਲਗਾਈ ਜਾਵੇ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਅਜਿਹੇ ਵਿਦਿਆਰਥੀਆਂ ਦੇ ਚਲਾਨ ਕੱਟੇ ਜਾਣ ਵਾਸਤੇ ਸਖ਼ਤੀ ਨਾਲ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਵਾਹਨਾ ਦੇ ਵਿੱਚ ਸੀਸੀਟੀਵੀ ਕੈਮਰੇ,ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ ਅਤੇ ਜੀਪੀਐਸ ਆਦਿ ਲਗਾਉਣੇ ਲਾਜ਼ਮੀ ਕੀਤੇ ਗਏ ਹਨ। ਕੋਈ ਵੀ ਵਿਦਿਆਰਥੀ ਬੱਸ ਵਿੱਚ ਖੜ੍ਹਾ ਨਹੀਂ ਹੋਣਾ ਚਾਹੀਦਾ।

ਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਡੋਪ ਟੈਸਟ ਅਤੇ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਣੀ ਲਾਜ਼ਮੀ ਕੀਤੀ ਗਈ ਹੈ। ਅਗਰ ਕੋਈ ਵੀ ਚਲਾਣ ਭੁਗਤ ਚੁੱਕਿਆ ਹੈ ਤਾਂ ਉਸ ਨੂੰ ਨੌਕਰੀ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਡਰਾਈਵਰ ਅਤੇ ਕੰਡਕਟਰ ਰੱਖੇ ਜਾਣ। ਜਿਨ੍ਹਾਂ ਬੱਸਾਂ ਵਿਚ ਇਕ ਵਿਦਿਆਰਥਣ ਆਉਂਦੀ ਹੈ ਉਸ ਵਿਚ ਲੇਡੀਜ਼ ਅਟੈਡੈਂਟ ਦੀ ਸੁਵਿਧਾ ਲਾਜ਼ਮੀ ਕੀਤੀ ਗਈ ਹੈ।