ਪੰਜਾਬ ਚ ਇਥੇ ਸਕੂਲ ਟੀਚਰ ਨਿਕਲੀ ਕੋਰੋਨਾ ਪੌਜੇਟਿਵ, ਫੋਰਨ ਸਕੂਲ ਕੀਤਾ 5 ਦਿਨਾਂ ਲਈ ਬੰਦ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।

ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ। ਪਰ ਹੁਣ ਸਰਦੀ ਵਧਣ ਦੇ ਨਾਲ ਵੀ ਕਰੋਨਾ ਕੇਸਾਂ ਵਿੱਚ ਫਿਰ ਤੋਂ ਤੇਜੀ ਵੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਵਿੱਚ ਕੀਤੇ ਜਾ ਰਹੇ ਅਧਿਆਪਕਾਂ ਦੇ ਟੈਸਟ ਦੌਰਾਨ ਕਈ ਸਕੂਲਾਂ ਦੇ ਵਿੱਚ ਕਰੋਨਾ ਪਾਜ਼ਿਟਿਵ ਦੇ ਕਈ ਕੇਸ ਸਾਹਮਣੇ ਆਏ। ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।

ਪਹਿਲਾਂ ਹੀ ਕਈ ਸਕੂਲਾਂ ਵਿਚ ਟੀਚਰਾਂ ਦੇ ਕਰੋਨਾ ਪੋਜਟਿਵ ਨਿਕਲਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ। ਜਿਸ ਕਾਰਨ ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਵਿਚਕਾਰ ਚਿੰਤਾ ਵਧ ਜਾਂਦੀ ਹੈ। ਸਰਕਾਰ ਦੇ ਦਿਤੇ ਹੋਏ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚੇ ਸਕੂਲ ਆ ਰਹੇ ਹਨ। ਜਦ ਕਿ ਪਹਿਲੀ ਤੋਂ ਲੈ ਕੇ ਅੱਠਵੀਂ ਤੱਕ ਦੇ ਬੱਚਿਆਂ ਨੂੰ ਅਧਿਆਪਕ ਵੱਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।

ਉਥੇ ਹੀ ਪੰਜਾਬ ਦੇ ਇਕ ਸਕੂਲ ਦੀ ਟੀਚਰ ਅੱਜ ਫਿਰ ਕਰੋਨਾ ਤੋਂ ਪੀੜਤ ਨਿਕਲ ਆਈ ਹੈ। ਜਿਸ ਕਾਰਨ ਸਕੂਲ ਨੂੰ 5 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਜਨਾਲਾ ਦੇ ਇਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਦੀ ਅਧਿਆਪਕਾ ਦਾ ਹੈ। ਅਧਿਆਪਕਾਂ ਦੇ ਕੀਤੇ ਜਾ ਰਹੇ ਟੈਸਟਾਂ ਦੇ ਤਹਿਤ ਇਸ ਸਕੂਲ ਦੀ ਇਕ ਅਧਿਆਪਿਕਾ ਕਰੋਨਾ ਤੋਂ ਪੀੜਤ ਨਿਕਲ ਆਈ ਹੈ।ਇਸ ਸਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਫ਼ੈਸਲੇ ਅਨੁਸਾਰ ਸਕੂਲ ਨੂੰ ਪੰਜ ਦਿਨ ਲਈ ਬੰਦ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸਾਰੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਵਾਏ ਜਾਣ ਦਾ ਜ਼ਰੂਰੀ ਕੀਤਾ ਹੋਇਆ ਹੈ,ਤਾਂ ਜੋ ਸਕੂਲ ਆਉਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।