ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਬੱਚਿਆਂ ਜ਼ਿੰਦਗੀ ਨੂੰ ਸੁਰੱਖਿਅਤ ਰੱਖਣ ਵਾਸਤੇ ਪਿਛਲੇ ਸਾਲ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ। ਉਥੇ ਹੀ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਗਈ ਸੀ ਪਰ ਹੁਣ ਕਰੋਨਾ ਕੇਸਾਂ ਵਿੱਚ ਕਮੀ ਤੋਂ ਬਾਅਦ 2 ਅਗਸਤ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਵਿੱਚ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਬੱਚਿਆਂ ਦੇ ਸਕੂਲ ਆਉਣ ਦੀ ਆਗਿਆ ਮਾਪਿਆਂ ਤੋਂ ਲੈਣੀ ਲਾਜ਼ਮੀ ਕੀਤੀ ਗਈ ਸੀ ਨਾਲ ਹੀ ਸਕੂਲ ਵਿੱਚ ਉਨ੍ਹਾਂ ਅਧਿਆਪਕਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਨ੍ਹਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ ਹੈ।
ਸਕੂਲਾਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹ-ਦਾ-ਇ-ਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਾਰੇ ਅਧਿਆਪਕਾਂ ਨੂੰ ਕੀਤੀ ਗਈ ਹੈ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਹੁਣ ਪੰਜਾਬ ਦੇ ਇਸ ਸਕੂਲ ਦੇ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਜਿਸ ਕਾਰਨ ਸਕੂਲ ਨੂੰ ਬੰਦ ਕੀਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਅਜਨਾਲਾ ਦੇ ਪਿੰਡ ਨਿਜ਼ਾਮਮਪੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿਚ ਦੋ ਪਰਿਵਾਰਾਂ ਦੇ 5 ਲੋਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਸਕੂਲਾਂ ਵਿੱਚ ਜਾਣ ਵਾਲੇ ਦੋ ਬੱਚੇ ਵੀ ਸ਼ਾਮਲ ਹਨ। ਇਹ ਵਿਦਿਆਰਥੀ ਹਰਦੋਪੁਤਲੀ ਸਕੂਲ ਵਿਖੇ ਪੜ੍ਹਦੇ ਹਨ ਜਿਨ੍ਹਾਂ ਵਿੱਚ ਹੁਸਨਪਰੀਤ ਸਿੰਘ 12 ਸਾਲਾ ਸੱਤਵੀਂ ਕਲਾਸ ਵਿੱਚ ਪੜ੍ਹਦਾ ਹੈ ਅਤੇ ਗੁਰਨੂਰ ਸਿੰਘ 13 ਸਾਲਾ 8ਵੀਂ ਜਮਾਤ ਵਿੱਚ ਪੜ੍ਹਦਾ ਹੈ। ਇਨ੍ਹਾਂ ਦੋਹਾਂ ਬੱਚਿਆਂ ਦੇ ਕਰੋਨਾ ਸੰਕ੍ਰਮਿਤ ਹੋਣ ਤੋਂ ਬਾਅਦ ਸਕੂਲ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਪਿੰਡ ਦੇ ਤਿੰਨ ਹੋਰ ਵਿਅਕਤੀ ਕਰੋਨਾ ਦੀ ਚਪੇਟ ਵਿਚ ਆਏ ਹਨ ਜੋ ਇੱਕੋ ਪਰਿਵਾਰ ਨਾਲ ਸਬੰਧਤ ਹਨ।
ਜਿਹਨਾਂ ਦੀ ਪਹਿਚਾਣ ਰਾਜਵੰਤ ਕੌਰ 40 ਸਾਲਾ, ਪਰਮਜੀਤ ਕੌਰ 40 ਸਾਲਾ, ਰਮਨਦੀਪ ਕੌਰ 14 ਸਾਲਾ ਵਜੋਂ ਹੋਈ ਹੈ ਜੋ ਇਕ ਹੀ ਪਰਿਵਾਰ ਦੇ ਹਨ। ਪਿੰਡ ਵਿਚ ਪੰਜ ਲੋਕਾਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਨਾਲ ਹਾਹਾਕਾਰ ਮਚੀ ਹੋਈ ਹੈ। ਇਸ ਸਭ ਦੀ ਜਾਣਕਾਰੀ ਹੈਲਥ ਇੰਸਪੈਕਟਰ ਹਰਪਾਲ ਸਿੰਘ ਵੱਲੋਂ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਸਾਰੇ ਪਿੰਡ ਦੇ ਸ਼ੱਕੀ ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਜਿੱਥੇ ਇਹ ਸਾਰੇ ਮਰੀਜ਼ ਤੰਦਰੁਸਤ ਹਨ ਉਥੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਸਾਵਧਾਨ : ਕਿਤੇ ਲੁਟੇ ਪੁਟੇ ਨਾ ਜਾਇਓ ਪੰਜਾਬ ਤੋਂ ਆਈ ਇਹ ਵੱਡੀ ਤਾਜਾ ਖਬਰ
Next Postਹੁਣੇ ਹੁਣੇ ਪੰਜਾਬ ਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਤਾਜਾ ਵੱਡਾ ਅਲਰਟ