ਪੰਜਾਬ ਚ ਇਥੇ ਸਕੂਲ ਪੜ੍ਹਨ ਜਾ ਰਹੇ ਬਚੇ ਨੂੰ ਕੀਤਾ ਗਿਆ ਕਿਡਨੇਪ, ਪਰ ਪੁਲਿਸ ਨੇ ਚੌਕਸੀ ਦਿਖਾ ਕੁਜ ਦੇਰ ਚ ਕੀਤਾ ਬਰਾਮਦ

ਆਈ ਤਾਜ਼ਾ ਵੱਡੀ ਖਬਰ 

ਅੱਜ ਇੱਥੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿਥੇ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਕਿਉਂਕਿ ਜਿੱਥੇ ਕੁੱਝ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਉਥੇ ਹੀ ਕੁਝ ਮਾਸੂਮ ਬੱਚਿਆਂ ਨੂੰ ਕੁਝ ਅਜਿਹੇ ਲਾਲਚੀ ਅਤੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੈਸਿਆਂ ਦੇ ਲਾਲਚ ਵਸ ਅਗਵਾ ਕਰ ਲਿਆ ਜਾਂਦਾ ਹੈ। ਜਿਸ ਤੋਂ ਬਾਅਦ ਬੱਚਿਆਂ ਨੂੰ ਆਜ਼ਾਦ ਕਰਨ ਵਾਸਤੇ ਮਾਪਿਆਂ ਤੋਂ ਭਾਰੀ ਰਕਮ ਦੀ ਵਸੂਲੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਸਕੂਲ ਪੜ੍ਹਨ ਜਾ ਰਹੇ ਬੱਚੇ ਨੂੰ ਰਸਤੇ ਤੋਂ ਕਿਡਨੈਪ ਕੀਤਾ ਗਿਆ ਹੈ ਜਿੱਥੇ ਪੁਲਿਸ ਵੱਲੋਂ ਚੌਕਸੀ ਵਿਖਾਉਦੇ ਹੋਏ ਕੁਝ ਦੇਰ ਬਾਅਦ ਬੱਚੇ ਨੂੰ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਪਟਿਆਲਾ ਰੋਡ ਤੇ ਪੈਂਦੇ ਪਿੰਡ ਖੰਡੋਲੀ ਦੋ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਦੇ ਅੱਠ ਸਾਲਾਂ ਦੇ ਮਾਸੂਮ ਬੱਚੇ ਨੂੰ ਦੋ ਮੋਟਰਸਾਈਕਲ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਜਦੋਂ 4 ਕਲਾਸ ਵਿਚ ਪੜ੍ਹਨ ਵਾਲਾ ਬੱਚਾ ਸਕੂਲ ਜਾ ਰਿਹਾ ਸੀ। ਜਿੱਥੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਸ ਬੱਚੇ ਨੂੰ ਕਿਡਨੈਪ ਕਰ ਕੇ ਲੈ ਗਏ ਉਥੇ ਹੀ ਬਾਅਦ ਵਿੱਚ ਉਨ੍ਹਾਂ ਵੱਲੋਂ ਉਸਦੇ ਪਿਤਾ ਚਰਨਜੀਤ ਸਿੰਘ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ।

ਬੱਚੇ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ 2 ਹੋਰ ਲੜਕਿਆਂ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਉਹ ਆਪਣੇ ਸਾਈਕਲ ਤੇ ਸਕੂਲ ਜਾ ਰਹੇ ਸਨ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਉਸ ਛੋਟੇ ਲੜਕੇ ਹਰਸ਼ਪ੍ਰੀਤ ਸਿੰਘ ਨੂੰ ਮੋਟਰਸਾਈਕਲ ਤੇ ਲੈ ਕੇ ਗਏ ਸਨ।

ਪਰਿਵਾਰ ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਤਿੰਨ ਘੰਟਿਆਂ ਦੇ ਅੰਦਰ ਇਸ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਇਸ ਬੱਚੇ ਨੂੰ ਸਰਹਿੰਦ ਰੋਡ ਤੇ ਬਸੰਤਪੁਰ ਕਿਸਾਨ ਦੇ ਖੇਤਾਂ ਵਿਚੋਂ ਬਰਾਮਦ ਕੀਤਾ ਗਿਆ ਹੈ। ਉਥੇ ਹੀ ਦੋਸ਼ੀ ਪੁਲਸ ਦੀ ਹਿਰਾਸਤ ਵਿਚ ਨਹੀਂ ਆਏ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਾਸਤੇ ਪੁਲਿਸ ਵੱਲੋਂ ਆਪਣੀ ਟੀਮ ਦਾ ਗਠਨ ਕੀਤਾ ਗਿਆ ਹੈ।