ਪੰਜਾਬ ਚ ਇਥੇ ਸਮਸ਼ਾਨ ਘਾਟ ਚ ਸੰਸਕਾਰ ਵੇਲੇ ਪਿਆ ਚੀਕ ਚਿਹਾੜਾ, ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਕਹਿੰਦੇ ਹਨ ਜਦੋਂ ਮਨੁੱਖ ਦਾ ਜਨਮ ਹੁੰਦਾ ਹੈ, ਤਾਂ ਉਹ ਆਪਣਾ ਜੀਵਨ ਭੋਗਣ ਤੋਂ ਬਾਅਦ ਇਸ ਦੁਨੀਆਂ ਤੋਂ ਚਲਾ ਜਾਂਦਾ ਹੈ । ਮਨੁੱਖ ਦੇ ਜੀਵਨ ਦਾ ਅੰਤ ਸ਼ਮਸ਼ਾਨ ਘਾਟ ਵਿੱਚ ਹੁੰਦਾ ਹੈ । ਇਸੇ ਵਿਚਾਲੇ ਹੁਣ ਪੰਜਾਬ ਦੇ ਇੱਕ ਸ਼ਮਸ਼ਾਨਘਾਟ ਚ ਸਸਕਾਰ ਵੇਲੇ ਅਜਿਹੀ ਘਟਨਾ ਵਾਪਰੀ ਜਿਸ ਦੇ ਚਲਦੇ ਸਾਰੇ ਪਾਸੇ ਚੀਕ ਚਿਹਾੜਾ ਪੈਣਾ ਸ਼ੁਰੂ ਹੋ ਗਿਆ। ਦਰਅਸਲ ਅਜੀਤਵਾਲ ਦੇ ਪਿੰਡ ਢੁੱਡੀਕੇ ਵਿਖੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਵੇਲੇ ਸ਼ਮਸ਼ਾਨਘਾਟ ਵਿੱਚ ਵੱਡਾ ਹਾਦਸਾ ਵਾਪਰ ਗਿਆ । ਇਸ ਹਾਦਸੇ ਵਿੱਚ ਪੰਦਰਾਂ ਤੋਂ ਵੀਹ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ।ਇਸ ਪੂਰੀ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸ਼ਮਸ਼ਾਨਘਾਟ ਵਿਚ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾ ਰਿਹਾ ਸੀ ਕਿ ਇਸੇ ਦੌਰਾਨ ਸਸਕਾਰ ਵਾਲੀ ਭੱਠੀ ਵਿਚੋਂ ਗੈਸ ਲੀਕ ਹੋਣੀ ਸ਼ੁਰੂ ਹੋ ਗਈ ।

ਜਿਸ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਹੋਰ ਕਾਰਨ ਧਮਾਕਾ ਹੋਇਆ। ਇਸ ਧਮਾਕੇ ਵਿਚ ਸਸਕਾਰ ਕਰਨ ਆਏ ਪੰਦਰਾਂ ਤੋਂ ਵੀਹ ਲੋਕ ਗੰਭੀਰ ਰੂਪ ਨਾਲ ਝੁਲਸ ਗਏ । ਜਿਨ੍ਹਾਂ ਨੂੰ ਸਸਕਾਰ ਇਲਾਜ ਲਈ ਸਰਕਾਰੀ ਹਸਪਤਾਲ ਮੋਗਾ ਵਿਖੇ ਭਰਤੀ ਕਰਵਾ ਦਿੱਤਾ ਗਿਆ। ਜ਼ਖ਼ਮੀ ਵਿਅਕਤੀਆਂ ਵਿੱਚ ਨਾਬਾਲਗ ਜਸਵੰਤ ਸਿੰਘ ਕੰਵਲ ਲੜਕਾ ਸਰਬਜੀਤ ਸਿੱਖ ਵੀ ਸ਼ਾਮਿਲ ਹੈ ।

ਉਥੇ ਹੀ ਇਸ ਘਟਨਾ ਸਬੰਧੀ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨੇ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੌਰਾਨ ਜਦੋਂ ਗੈਸ ਸਿਲੰਡਰ ਰਾਹੀਂ ਮ੍ਰਿਤਕ ਦੇਹ ਉਹ ਅਗਨੀ ਦਿੱਤੀ ਜਾ ਰਹੀ ਸੀ ਕਿ ਉਸੇ ਸਮੇਂ ਅਚਾਨਕ ਸਿਲੰਡਰ ਦੀ ਗੈਸ ਲੀਕ ਹੋਣ ਕਾਰਨ ਬਹੁਤ ਵੱਡਾ ਧਮਾਕਾ ਹੋਇਆ । ਧਮਾਕੇ ਕਾਰਨ ਉੱਥੇ ਮੌਜੂਦ ਕਈ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਤਾਂ ਜੋ ਇਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ। ਉਧਰ ਨਿੱਜੀ ਹਸਪਤਾਲ ਦੇ ਡਾਕਟਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਕੋਲ ਕੁੱਲ ਸੱਤ ਮਰੀਜ਼ ਪਹੁੰਚੇ ਹਨ।

ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ ਅਤੇ ਇਸ ਨੂੰ ਸਥਿਰ ਦੇਖ ਕੇ ਵਾਪਸ ਭੇਜ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਕੁਝ ਲੋਕ ਦਸਣ ਮੁਤਾਬਕ ਲੁਧਿਆਣਾ ਚਲੇ ਗਏ ਨੇ ਅਤੇ ਕਰੀਬ ਚਾਰ ਪੰਜ ਜ਼ਖਮੀ ਹੋਰ ਇੱਥੇ ਆ ਰਹੇ ਹਨ । ਫਿਲਹਾਲ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ।