ਪੰਜਾਬ ਚ ਇਥੇ ਸਵੇਰੇ 10 ਤੋਂ ਸ਼ਾਮੀ 4.30 ਵਜੇ ਤਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਵਧ ਰਿਹੈ ਲਗਾਤਾਰ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਅਤੇ ਸਖਤੀ ਵਰਤੀ ਗਈ ਤਾਂ ਜੋ ਇਹਨਾਂ ਕੇਸਾਂ ਤੇ ਰੋਕ ਲਗਾਈ ਜਾ ਸਕੇ। ਜਿਸ ਦੇ ਚਲਦਿਆਂ ਸਰਕਾਰੀ ਅਦਾਰੇ ਜਾਂ ਪ੍ਰਾਈਵੇਟ ਅਦਾਰਿਆਂ ਵਿਚੋਂ 50 ਫੀਸਦੀ ਮੁਲਾਜ਼ਮਾਂ ਦੀ ਗਿਣਤੀ ਕਰ ਦਿੱਤੀ ਗਈ ਹੈ ਇਸ ਤੋਂ ਇਲਾਵਾ ਸਕੂਲ ਕਾਲਜਾਂ ਨੂੰ ਬੰਦ ਕਰ ਦਿੱਤਾ ਅਤੇ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਇਤਿਹਾਸਿਕ ਜਾਂ ਧਾਰਮਿਕ ਸਥਾਨਾਂ ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਸਨ। ਪਰ ਕਰੋਨਾ ਮਾਮਲਿਆਂ ਦੇ ਵਿਚ ਆ ਰਹੀ ਗਿਰਾਵਟ ਕਾਰਨ ਇਕ ਅਹਿਮ ਫੈਸਲਾ ਲਿਆ ਗਿਆ ਹੈ ਜਿਸਦੇ ਚਲਦਿਆਂ ਇਕ ਵੱਡੀ ਰਾਹਤ ਦੀ ਖਬਰ ਸਾਹਮਣੇ ਆ ਰਹੀ ਹੈ।

ਦਰਅਸਲ ਇਹ ਖਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਅਜਾਇਬ ਘਰ ਅਤੇ ਅਜੂਬਾ ਬਣਾਇਆ ਗਿਆ ਹੈ। ਜਿਸ ਨੂੰ ਆਮ ਤੌਰ ਤੇ ਵਿਰਾਸਤ-ਏ-ਖਾਲਸਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਵਿਰਾਸਤ-ਏ-ਖਾਲਸਾ ਪਿਛਲੇ ਕੁਝ ਸਮੇ ਤੋ ਕਰੋਨਾ ਵਾਇਰਸ ਦੇ ਕਾਰਨ ਇਥੇ ਯਾਤਰੀਆਂ ਦੇ ਆਉਣ ਜਾਣ ਤੇ ਪਾਬੰਦੀਆਂ ਲਗਾਈਆਂ ਗਈਆਂ ਸਨ ਪਰ ਹੁਣ ਕਰੋਨਾ ਵਾਇਰਸ ਦੇ ਕੇਸਾਂ ਵਿਚ ਆਈ ਕਮੀ ਕਰਾਨ ਸਰਕਾਰ ਵੱਲੋ ਇਨ੍ਹਾਂ ਪਾਬੰਦੀਆਂ ਵਿੱਚ ਰਾਹਤ ਦੇ ਦਿਤੀ ਗਈ ਹੈ।

ਦੱਸ ਦਈਏ ਕਿ ਜਾਣਕਾਰੀ ਦੇ ਅਨੁਸਾਰ ਹੁਣ 18 ਜੂਨ ਤੋਂ ਇਨ੍ਹਾਂ ਪਾਬੰਦੀਆਂ ਵਿੱਚ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਨੇ ਦਿੱਤੀ।

ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਕਰੋਨਾ ਪਾਬੰਧੀਆ ਵਿਚ ਕੁਝ ਰਾਹਤ ਦਿੱਤੀ ਜਾ ਰਹੀ ਹੈ ਪਰ ਉਨ੍ਹਾਂ ਦੱਸਿਆ ਕਿ ਇਸ ਸਮੇ ਦੌਰਾਨ ਸਿਰਫ 50 ਫੀਸਦੀ ਸਮਰਥਨ ਨਾਲ ਹੀ ਇਸ ਅਜਾਇਬ ਘਰ ਨੂੰ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਦੌਰਾਨ ਕੋਵਿਡ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਦੱਸ ਦਈਏ ਕਿ ਤਕਰੀਬਨ 25 ਮਾਰਚ ਤੋਂ ਵਿਰਾਸਤ-ਏ-ਖਾਲਸਾ ਨੂੰ ਕਰੋਨਾ ਪਾਬੰਦੀਆ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ।