ਪੰਜਾਬ ਚ ਇਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਬਿਜਲੀ ਦੀ ਕਿੱਲਤ ਹੋਣ ਕਾਰਨ ਪੰਜਾਬ ਵਿੱਚ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਵੀ ਪ੍ਰਭਾਵਤ ਹੋ ਰਹੇ ਹਨ ਜਿੱਥੇ ਮਾਰਚ ਦੇ ਮਹੀਨੇ ਵਿੱਚ ਹੀ ਲੋਕਾਂ ਨੂੰ ਵਧੇਰੇ ਗਰਮੀ ਦਾ ਅਹਿਸਾਸ ਹੋ ਗਿਆ ਸੀ ਉਥੇ ਹੀ ਹੁਣ ਬਹੁਤ ਜਿਆਦਾ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਲਗਣ ਵਾਲੇ ਬਿਜਲੀ ਦੇ ਕੱਟ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਪਾ ਰਹੇ ਹਨ। ਓਧਰ ਜਿਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਸੀ। ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇੱਕ ਮਹੀਨੇ ਦਾ ਸਮਾਂ ਬੀਤਣ ਤੇ ਅਜੇ ਤੱਕ ਸਰਕਾਰ ਵੱਲੋਂ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ।

ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਅੰਦਰ ਪ੍ਰੀ-ਪੇਡ ਮੀਟਰ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ ਕਿ ਤਿੰਨ ਮਹੀਨਿਆਂ ਦੇ ਅੰਦਰ ਇਹ ਮੀਟਰ ਲਗਾਏ ਜਾਣੇ ਚਾਹੀਦੇ ਹਨ। ਉਧਰ ਪੰਜਾਬ ਵਿੱਚ ਬਿਜਲੀ ਦੀ ਸਪਲਾਈ ਇਸ ਲਈ ਵੀ ਪ੍ਰਭਾਵਤ ਹੋ ਰਹੀ ਹੈ ਕਿਉਂਕਿ ਜ਼ਰੂਰਤ ਦੇ ਅਨੁਸਾਰ ਕੋਲਾ ਨਹੀਂ ਪਹੁੰਚ ਰਿਹਾ ਹੈ। ਉਧਰ ਜੋ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਬਿਜਲੀ ਦੀ ਮੰਗ ਵਾਸਤੇ ਅਪੀਲ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦੀ ਉਹ ਬਿਜਲੀ ਹਰਿਆਣਾ ਨੂੰ ਦੇ ਦਿੱਤੀ ਗਈ ਹੈ। ਹੁਣ ਪੰਜਾਬ ਵਿੱਚ ਇੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹਿਣ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਬਠਿੰਡਾ ਅਧੀਨ 132 ਕੇ.ਵੀ. ਆਈ ਜੀ ਸੀ ਦੀ ਬਸਬਾਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਪ੍ਰਭਾਵਤ ਹੋਵੇਗੀ।

ਜਿਸ ਕਾਰਨ 132 ਕੇ.ਵੀ. ਗਰਿੱਡ ਸਬ-ਸਟੇਸ਼ਨ ਆਈ ਜੀ ਸੀ ਤੋਂ ਚੱਲਦੇ 11 ਕੇ ਵੀ ਆਈ ਜੀ ਸੀ ਫੀਡਰ ਦੀ ਬਿਜਲੀ ਸਪਲਾਈ 8 ਅਪ੍ਰੈਲ 2022 ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀ ਪੰਜ ਵਜੇ ਤੱਕ ਬੰਦ ਰਹੇਗੀ, ਇਸ ਦੀ ਜਾਣਕਾਰੀ ਇੰਜੀਨੀਅਰ ਰਮੇਸ਼ ਕੁਮਾਰ ਗੋਇਲ, ਸੀਨੀਅਰ ਕਾਰਜਕਾਰੀ ਇੰਜੀਨੀਅਰ, ਵੰਡ ਮੰਡਲ ਬਠਿੰਡਾ ਅਤੇ ਇੰਜੀਨੀਅਰ ਲੋਹਿਤ ਸ਼ਰਮਾ, ਸਹਾਇਕ ਇੰਜੀਨੀਅਰ ਵੱਲੋਂ ਦਿੱਤੀ ਗਈ ਹੈ। ਬਿਜਲੀ ਦੀ ਸਪਲਾਈ ਪ੍ਰਭਾਵਤ ਹੋਣ ਦੇ ਨਾਲ ਹੀ ਆਈ ਜੀ ਸੀ ਏਰੀਏ ਦੀ ਬਿਜਲੀ ਸਪਲਾਈ ਵੀ ਪ੍ਰਭਾਵਤ ਹੋਵੇਗੀ।