ਪੰਜਾਬ ਚ ਇਥੇ ਸਵੇਰੇ 8 ਤੋਂ ਰਾਤ 8 ਵਜੇ ਤਕ ਲਗਾਈ ਇਹ ਪਾਬੰਦੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਵਾਪਰਨ ਵਾਲੀਆ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਕਿਉਂਕਿ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਈ ਤਰ੍ਹਾਂ ਦੇ ਹਾਦਸੇ ਵਾਪਰਣ ਦਾ ਡਰ ਵੀ ਬਣਿਆ ਰਹਿੰਦਾ ਹੈ। ਕਰੋਨਾ ਨੂੰ ਲੈ ਕੇ ਪਹਿਲਾਂ ਕਈ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਅਤੇ ਸਥਿਤੀ ਦੇ ਅਨੁਸਾਰ ਹੌਲ਼ੀ ਹੌਲ਼ੀ ਹਦਾਇਤਾਂ ਨੂੰ ਹਟਾ ਦਿੱਤਾ ਗਿਆ। ਉਥੇ ਹੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਤੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਅਣਹੋਣੀ ਨਾ ਵਾਪਰ ਸਕੇ। ਹੁਣ ਪੰਜਾਬ ਵਿੱਚ ਇੱਥੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਵਧੀਕ ਜਿਲ੍ਹਾ ਮਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਇਹ ਫੈਸਲਾ ਲੋਕਾਂ ਨੂੰ ਦਰਪੇਸ਼ ਆ ਰਹੀਆਂ ਟਰੈਫਿਕ ਸਬੰਧੀ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਪਟਿਆਲਾ ਦੇ ਵਿੱਚ ਰਾਜਪੁਰਾ 24 ਤੋਂ ਬੱਸ ਸਟੈਂਡ ਦੇ ਅੰਦਰ ਦਾ ਏਰੀਆ, ਫੁਹਾਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ, ਬੱਸ ਸਟੈਂਡ ਤੋਂ ਫੁਹਾਰਾ ਚੌਂਕ, ਮਹਿੰਦਰਾ ਕਾਲਜ ਦਾ ਸਨੌਰੀ ਅੱਡੇ ਦੇ ਅੰਦਰ ਤੱਕ ਸਖ਼ਤ ਦਿਸ਼ਾ -ਨਿਰਦੇਸ਼ 4 ਦਸੰਬਰ 2022 ਤੱਕ ਲਾਗੂ ਕੀਤੇ ਗਏ ਹਨ।

ਜਿੱਥੇ ਜਾਰੀ ਕੀਤੇ ਗਏ ਇਨ੍ਹਾਂ ਸਥਾਨਾਂ ਦੇ ਉਪਰ ਕੁਝ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਜਿਥੇ ਹੁਣ ਭਾਰੀ ਵਾਹਨ ਇਨ੍ਹਾਂ ਰਸਤਿਆਂ ਉਪਰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਨਹੀਂ ਜਾਣਗੇ। ਕਿਉਂਕਿ ਦਿਨ ਦੇ ਸਮੇਂ ਜਿਥੇ ਲੋਕਾਂ ਨੂੰ ਆਵਾਜਾਈ ਦੇ ਦੌਰਾਨ ਇਹਨਾਂ ਭਾਰੀ ਵਾਹਨਾਂ ਦੇ ਚਲਦਿਆਂ ਹੋਇਆਂ ਆਪਣੀ ਮੰਜ਼ਲ ਤੱਕ ਪਹੁੰਚਣ ਵਿੱਚ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਟ੍ਰੈਫਿਕ ਦੀ ਆਵਾਜਾਈ ਵਿੱਚ ਵੀ ਵਿਘਨ ਪੈ ਜਾਂਦਾ ਹੈ ਜਿਸ ਕਾਰਨ ਲੰਮਾ ਜਾਮ ਲੱਗ ਜਾਂਦਾ ਹੈ।

ਸਵੇਰ ਸਮੇਂ ਜਿੱਥੇ ਸਕੂਲ ਜਾਣ ਵਾਲੇ ਬੱਚਿਆਂ, ਐਬੂਲਸ, ਮਰੀਜ਼ਾ ਅਤੇ ਬਜ਼ੁਰਗਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਆਉਣ ਜਾਣ ਵਿਚ ਸੱਮਸਿਆ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।