ਪੰਜਾਬ ਚ ਇਥੇ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਫੈਸਲਾ ਲੈ ਸਕਦੇ ਹਨ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ ਅਤੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅੰਜਾਮ ਦੇਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ , ਜੋ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਸਵੇਰੇ 8 ਵਜੇ ਤੋਂ ਸ਼ਾਮ ਅੱਠ ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਲਾਗੂ ਕੀਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੱਖ-ਵੱਖ ਜਿਲਾ ਮਜਿਸਟ੍ਰੇਟ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਮੋਗਾ ਦੇ ਡੀ ਸੀ ਹਰੀਸ਼ ਨਾਇਰ ਵੱਲੋਂ ਵੀ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੋਗਾ ਦੇ ਭੀੜ ਵਾਲੇ ਬਾਜ਼ਾਰਾਂ ਵਿਚ ਭਾਰੀ ਵਾਹਨਾਂ ਦੀ ਐਂਟਰੀ ਉਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਆਦੇਸ਼ ਜ਼ਿਲ੍ਹੇ ਦੀ ਹੱਦ ਅੰਦਰ 30 ਨਵੰਬਰ ਤੱਕ ਲਾਗੂ ਰਹਿਣਗੇ। ਫੌਜਦਾਰੀ ਜਾਬਤਾ ਐਕਟ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਡੀਸੀ ਵੱਲੋਂ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਵਾਸਤੇ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਦੇ ਅਨੁਸਾਰ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਹੁਣ ਭਾਰੀ ਵਾਹਨਾ ਦੀ ਐਂਟਰੀ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਜਾਰੀ ਰਹੇਗੀ।

ਇਸ ਸਮੇਂ ਦੌਰਾਨ ਭੀੜ ਭਾੜ ਵਾਲੇ ਬਾਜ਼ਾਰ ਵਿੱਚ ਦੀ ਭਾਰੀ ਵਾਹਨ ਨਹੀਂ ਚਲ ਸਕਦੇ ਅਤੇ ਉਨ੍ਹਾਂ ਦੇ ਜਾਣ ਦਾ ਰਸਤਾ ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਾਹਨਾਂ ਨੂੰ ਹੁਣ ਜੀ ਟੀ ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ ਹੁੰਦੇ ਹੋਏ ਅਤੇ ਉਸ ਤੋਂ ਬਾਅਦ ਚੈਂਬਰ ਰੋਡ ਸਟੇਡੀਅਮ ਰੋਡ ਦੇ ਨੌਂ ਨੰਬਰ ਗਲੀ ਦੇ ਸਾਹਮਣੇ ਦੇਵ ਹੋਟਲ ਚੌਂਕ ਰਾਹੀਂ ਜਾਇਆ ਕਰਨਗੇ। ਜਾਰੀ ਕੀਤੇ ਗਏ ਇਸ ਰਸਤੇ ਅਨੁਸਾਰ ਇਹ ਮੇਨ ਬਜ਼ਾਰ ਲਾਈਟਾਂ ਵਾਲੇ ਚੌਕ ਤੋਂ ਦੇਵ ਹੋਟਲ ਚੌਂਕ ਤੱਕ ਲਈ ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮ ਅੱਠ ਵਜੇ ਤਕ ਜਾਰੀ ਰਹੇਗੀ। ਜਿਸ ਕਾਰਨ ਟ੍ਰੈਫਿਕ ਦੀ ਸਮੱਸਿਆ ਨਹੀਂ ਆਵੇਗੀ।