ਪੰਜਾਬ ਚ ਇਥੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਹੋ ਗਿਆ ਇਹ ਸਰਕਾਰੀ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਹੋ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਇਸ ਲਈ ਹੀ ਸੂਬੇ ਅੰਦਰ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਕਰੋਨਾ ਹਲਾਤਾਂ ਦੇ ਅਨੁਸਾਰ ਹੀ ਸ਼ਖਤੀ ਵਧਾਉਣ ਅਤੇ ਤਾਲਾਬੰਦੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

ਪੰਜਾਬ ਵਿੱਚ ਇੱਥੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਇਹ ਸਰਕਾਰੀ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਐਸ ਏ ਐਸ ਨਗਰ ਨਗਰ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਸੇਵਾ ਕੇਂਦਰਾਂ ਵਿੱਚ ਕੰਮ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਕਰ ਦਿੱਤਾ ਗਿਆ ਹੈ । ਉੱਥੇ ਹੀ ਸੇਵਾ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਸਟਾਫ ਦੀ ਵੈਕਸੀਨੇਸ਼ਨ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ ਕਿ ਸਾਰੇ ਸਟਾਫ਼ ਕੋਲ ਕਰੋਨਾ ਟੀਕਾਕਰਨ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

ਇਸ ਲਈ ਬਿਨਾਂ ਟੀਕਾਕਰਨ ਤੋਂ ਕੋਈ ਵੀ ਸਟਾਫ ਸੁਵਿਧਾ ਕੇਂਦਰ ਵਿਚ ਕੰਮ ਨਹੀਂ ਕਰ ਸਕੇਗਾ। ਸਾਰੇ ਸਟਾਫ ਅਤੇ ਸੁਵਿਧਾ ਕੇਂਦਰ ਵਿਚ ਆਉਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ। ਦਸਤਾਵੇਜ਼ ਹਾਸਲ ਕਰਨ ਲਈ ਪ੍ਰੀਖਿਆਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ। ਉੱਥੇ ਹੀ ਸੁਵਿਧਾ ਕੇਂਦਰ ਦੇ ਵਿੱਚ ਕਾਊਂਟਰ ਦੀ ਗਿਣਤੀ ਦੇ ਅਨੁਸਾਰ ਹੀ ਵਿਅਕਤੀਆਂ ਨੂੰ ਆਉਣ ਦਿੱਤਾ ਜਾਵੇਗਾ। ਸੇਵਾ ਕੇਂਦਰਾਂ ਵਿੱਚ ਅਗੇਤੀ ਪ੍ਰਵਾਨਗੀ ਲੈ ਕੇ ਹੀ ਕੰਮ ਕੀਤਾ ਜਾਵੇਗਾ।

ਜਿਸ ਵਾਸਤੇ ਮੋਬਾਈਲ ਐਪ ਸੇਵਾ ਜਾ ਕੋਵਾ ਤੇ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਮੋਬਾਇਲ ਨੰਬਰ ਜਾਰੀ ਕੀਤੇ ਗਏ ਹਨ8968593812 , 8968593813 ਜਿਨ੍ਹਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਸੁਵਿਧਾ ਕੇਂਦਰਾਂ ਦਾ ਸਮਾਂ ਜਿੱਥੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ । ਇਹ ਸਾਰੀਆਂ ਤਬਦੀਲੀਆਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਲਈ ਕੀਤੀਆਂ ਗਈਆਂ ਹਨ।