ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕਹਿਰ ਵਧਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਵਧ ਰਿਹਾ ਹੈ। ਜਿੱਥੇ ਪੰਜਾਬ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੂਰਨ ਰੂਪ ਵਿੱਚ ਤਾਲਾਬੰਦੀ ਕਰ ਦਿੱਤੀ ਜਾਵੇਗੀ। ਸਰਕਾਰ ਵੱਲੋਂ ਪਹਿਲਾਂ ਜਿਥੇ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਹੈ ਉਥੇ ਹੀ ਲੋਕਾਂ ਨੂੰ ਰਾਹਤ ਵੀ ਦਿਤੀ ਗਈ ਹੈ। ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਵਿੱਚ ਇਥੇ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤਕ ਲਈ ਹੋ ਗਿਆ ਇਹ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਵਧ ਰਹੇ ਲਗਾਤਾਰ ਕਰੋਨਾ ਕੇਸਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿਸ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ । ਜਿਸ ਨਾਲ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਮਿਲੀ ਜਾਣਕਾਰੀ ਦੇ ਮੁਤਾਬਕ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਲੁਧਿਆਣਾ ‘ਚ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹੁਣ ਮਹਾਨਗਰ ਲੁਧਿਆਣਾ ਦੇ ਵਿੱਚ ਸੇਵਾ ਕੇਂਦਰਾਂ ਦਾ ਨਵਾਂ ਸਮਾਂ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਉੱਥੇ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਲਈ ਸੋਸ਼ਲ ਡਿਸਟੈਂਸਿੰਗ ਤੇ ਹੋਰ ਕੋਰੋਨਾ ਨਿਯਮਾਂ ਦੀ ਪਾਲਣਾਂ ਵੀ ਪੂਰਨ ਰੂਪ ਵਾਲ ਯਕੀਨੀ ਬਣਾਈ ਜਾਵੇਗੀ।
ਅਜਿਹੇ ‘ਚ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਆਪਣੇ ਸ਼ਹਿਰ ਦੇ ਸਾਰੇ ਸੇਵਾ ਕੇਂਦਰਾ ਦਾ ਸਮਾਂ ਬਦਲ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤਕ ਲੁਧਿਆਣਾ ‘ਚ ਹੁਣ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤਕ ਹੀ ਸੇਵਾ ਕੇਂਦਰ ਖੁੱਲ੍ਹਣਗੇ।
Previous Postਆ ਰਹੀ ਮਾੜੀ ਖਬਰ : ਪੰਜਾਬੀ ਦਾ ਪਸੰਦੀਦਾ ਇਹ ਦੇਸ਼ 2022 ਦੇ ਅਖੀਰ ਤੱਕ ਨਹੀਂ ਖੋਲ੍ਹੇਗਾ ਅੰਤਰਰਾਸ਼ਟਰੀ ਸਰਹੱਦਾਂ
Next Postਅਮਿਤਾਬ ਬਚਨ ਵਲੋਂ ਸਿਖਾਂ ਨੂੰ ਦਿੱਤੇ 2 ਕਰੋੜ ਰੁਪਏ ਬਾਰੇ ਹੁਣ ਆ ਗਈ ਇਹ ਵੱਡੀ ਖਬਰ – ਸਾਰੇ ਪਸੇ ਹੋ ਗਈ ਚਰਚਾ