ਪੰਜਾਬ ਚ ਇਥੇ ਸੂਰਾਂ ਚ ਅਫਰੀਕਨ ਸਵਾਈਨ ਫੀਵਰ ਦਾ ਮਿਲਿਆ ਕੇਸ, ਪਿੰਡ ਨੂੰ ਐਲਾਨਿਆ ‘ਸੰਕ੍ਰਮਿਤ ਜ਼ੋਨ’

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਬਿਮਾਰੀ ਨੂੰ ਫੈਲੇ ਹੋਏ ਜਿੱਥੇ ਦੋ ਸਾਲ ਤੋਂ ਵਧੇਰੇ ਦਾ ਸਮਾਂ ਹੋ ਚੁੱਕਾ ਹੈ। ਉਥੇ ਹੀ ਸਖ਼ਤ ਪਾਬੰਦੀਆਂ ਲਾਗੂ ਕਰਕੇ ਇਸ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਜਿਥੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਉਥੇ ਫਿਰ ਤੋਂ ਕਰੋਨਾ ਦੇ ਮਾਮਲੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ,ਪਿਛਲੇ ਕੁੱਝ ਸਮੇਂ ਤੋ ਕਰੋਨਾ ਦੇ ਮਾਮਲਿਆਂ ਦੇ ਨਾਲ ਹੀ ਪਸ਼ੂਆਂ ਵਿੱਚ ਫੈਲਣ ਵਾਲੀ ਲੰਪੀ ਸਕਿਨ ਨਾਮ ਦੀ ਬਿਮਾਰੀ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਕਿਉਂਕਿ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਗਾਵਾਂ ਦੀ ਮੌਤ ਹੋਈ ਹੈ ਇਹ ਬਿਮਾਰੀ ਮੱਝਾਂ ਵਿੱਚ ਵੀ ਵੇਖੀ ਜਾ ਰਹੀ ਹੈ।

ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਸਰੀਰ ਉਪਰ ਧੱਫੜ ਹੋ ਰਹੇ ਹਨ। ਉੱਥੇ ਹੀ ਹੁਣ ਪੰਜਾਬ ਵਿਚ ਇੱਥੇ ਸੂਰਾ ਵਿੱਚ ਅਫਰੀਕਨ ਸਵਾਈਨ ਫ਼ਲੂ ਦਾ ਕੇਸ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਸ਼੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਚ ਸੂਰਾ ਵਿਚ ਫੈਲਣ ਵਾਲੀ ਬਿਮਾਰੀ ਦੇ ਮਾਮਲੇ ਵੀ ਸਾਹਮਣੇ ਆਏ ਹਨ ਜਿਸ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਦੱਸਦੀ ਹੈ ਕਿ ਜਿੱਥੇ ਅਫਰੀਕਨ ਸਵਾਈਨ ਫੀਵਰ ਦੇ ਨਾਲ ਸਬੰਧਤ ਇਕ ਮਾਮਲਾ ਜ਼ਿਲੇ ਦੇ ਨਜ਼ਦੀਕ ਸਥਿਤ ਮੰਡਫੋਲ ਤੋਂ ਸਾਹਮਣੇ ਆਇਆ ਹੈ।

ਜਿੱਥੇ ਸ਼ੁੱਕਰਵਾਰ ਨੂੰ ਪਿੰਡ ਦੇ ਫਾਰਮ ਤੋਂ ਸੂਰਾਂ ਦੇ ਸੈਂਪਲ ਲਏ ਗਏ ਸਨ ਜਿੱਥੇ ਇਕ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਦੱਸ ਦਈਏ ਕਿ ਸਥਾਨਕ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਇਹ ਇੱਕ ਮਾਮਲਾ ਸਾਹਮਣੇ ਆਇਆ ਹੈ ਉਥੇ ਹੀ ਇਸ ਪਿੰਡ ਤੋਂ ਇੱਕ ਕਿਲੋਮੀਟਰ ਦੇ ਖੇਤਰ ਵਿੱਚ ਆਉਣ ਵਾਲੇ ਇਲਾਕੇ ਨੂੰ ਸੰਕਰਮਿਤ ਜਦ ਕਿ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਸ ਬੀਮਾਰੀ ਨੂੰ ਰੋਕਣ ਵਾਸਤੇ ਜਿੱਥੇ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪਾਲਕਾਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਪਸ਼ੂ ਪਾਲਣ ਦਾ ਕਿੱਤਾ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉੱਥੇ ਹੀ ਸੂਰਾਂ ਦੇ ਹੋਰ ਸੂਬੇ ਤੋਂ ਲਿਆਉਣ ਉਪਰ ਵੀ ਪਾਬੰਧੀ ਲਗਾਈ ਗਈ ਹੈ।