ਪੰਜਾਬ ਚ ਇਥੇ ਹਜਾਰਾਂ ਏਕੜ ਫਸਲ ਪਾਣੀ ਚ ਡੁਬੀ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਬਰਸਾਤ ਨਾਲ ਫਸਲਾਂ ਨੂੰ ਫਾਇਦਾ ਪਹੁੰਚ ਰਿਹਾ ਹੈ, ਉੱਥੇ ਹੀ ਬਹੁਤ ਸਾਰੀਆਂ ਫ਼ਸਲਾਂ ਪਾਣੀ ਵਿਚ ਡੁੱਬ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਵੀ ਪਹੁੰਚ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਵਧੇਰੇ ਹੋਣ ਵਾਲੀ ਬਰਸਾਤ ਨਾਲ ਸਬਜ਼ੀ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਦੇਸ਼ ਅੰਦਰ ਵੱਖ-ਵੱਖ ਜਗ੍ਹਾ ਤੇ ਬਰਸਾਤ ਅਤੇ ਅਸਮਾਨੀ ਬਿਜਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਪੰਜਾਬ ਤੇ ਹਿਮਾਚਲ ਵਿਚ ਵੀ ਲਗਾਤਾਰ ਬਰਸਾਤ ਦੇ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕਈ ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਵਿੱਚ ਹੋ ਰਹੀ ਬਰਸਾਤ ਕਾਰਨ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਹੈ ਜਿਥੇ ਨਦੀਆ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤਕ ਆ ਚੁੱਕਾ ਹੈ। ਹੁਣ ਪੰਜਾਬ ਵਿੱਚ ਇੱਥੇ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਖੇਮਕਰਨ ਵਿੱਚ ਕਿਸਾਨਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਕਿਉਂ ਕੇ ਭਾਰੀ ਬਰਸਾਤ ਦੇ ਚੱਲਦੇ ਹੋਏ ਸਰਹੱਦੀ ਖੇਤਰ ਵਿੱਚ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਸਰਹੱਦੀ ਖੇਤਰ ਵਿੱਚ ਹੋਣ ਡਿਫੈਂਸ ਡਰੇਨ ਵਿੱਚ ਬਰਸਾਤ ਹੋਣ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਨੂਰਵਾਲਾ ਅਤੇ ਮਸਤਗੜ੍ਹ ਨਜ਼ਦੀਕ ਪਾੜ ਪੈਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਜਗਾ ਪਾੜ ਪੈਣ ਕਾਰਨ ਇਹ ਪਿੰਡ ਪਾਣੀ ਵਿੱਚ ਘਿਰ ਗਏ ਹਨ ਉੱਥੇ ਹੀ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਖੇਤਰ ਵਿੱਚ ਪਾਣੀ ਵਧੇਰੇ ਆ ਜਾਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ।

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਬਲਵੰਤ ਸਿੰਘ ਵੱਲੋਂ ਹੜ੍ਹ ਨਾਲ ਪ੍ਰਭਾਵਤ ਇਸ ਇਲਾਕੇ ਦਾ ਜਾਇਜ਼ਾ ਲਿਆ ਗਿਆ ਹੈ। ਉਥੇ ਹੀ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਹੋਏ ਨੁਕਸਾਨ ਦੇ ਅਨੁਸਾਰ ਗਿਰਦਾਵਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।