ਪੰਜਾਬ ਚ ਇਥੇ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ਤੇ ਕੀਤੀ ਗਈ ਲੁੱਟ, ਘਟਨਾ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਜਿਥੇ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪਾਇਆ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਕਿਉਂਕਿ ਕੁਝ ਲੁਟੇਰਿਆਂ ਵੱਲੋਂਜਿਥੇ ਹਥਿਆਰਾਂ ਦੀ ਨੋਕ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਚ ਇਥੇ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ਤੇ ਕੀਤੀ ਗਈ ਲੁੱਟ, ਘਟਨਾ ਹੋਈ CCTV ਚ ਕੈਦ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕੰਦਪੁਰ ਫਗਵਾੜਾ ਰੋਡ ’ਤੇ ਸਥਿਤ ਰਾਜਾ ਸਾਹਿਬ ਪੈਟਰੋਲੀਅਮ ਪੈਟਰੋਲ ਪੰਪ ਤੋਂ ਸਾਹਮਣੇ ਆਇਆ ਹੈ ਜਿਥੇ ਕੁਝ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੈਟਰੋਲ ਪੰਪ ’ਤੇ ਕੰਮ ਕਰਦੇ ਮੈਨੇਜਰ ਰਵੀ ਕੁਮਾਰ ਪੁੱਤਰ ਕਮਲੇਸ਼ ਕੁਮਾਰ ਵਾਸੀ ਮੁਕੰਦਪੁਰ ਅਤੇ ਉਸੇ ਸਮੇਂ ਹੀ ਪੰਪ ’ਤੇ ਤੇਲ ਪਾਉਣ ਵਾਲੇ ਵਰਕਰ ਰਾਜੇਸ਼ ਕੁਮਾਰ ਪੁੱਤਰ ਹੁਕਮ ਚੰਦ ਵਾਸੀ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਵਿਚ ਸਵਾਰ 3 ਨੌਜਵਾਨ ਲੁਟੇਰਿਆਂ ਵੱਲੋਂ ਪੈਟਰੋਲ ਪੰਪ ਤੇ ਆ ਕੇ ਨੇ 1000 ਰੁਪਏ ਦਾ ਪੈਟਰੋਲ ਪਾਉਣ ਵਾਸਤੇ ਆਖਿਆ ਗਿਆ ਤੇ ਉਸ ਸਮੇ ਹੀ ਇੱਕ ਨੌਜਵਾਨ ਗੱਡੀ ਵਿਚੋਂ ਉਤਰ ਕੇ ਆਇਆ ਅਤੇ ਉਸ ਵੱਲੋਂ ਉਸ ਵਿਅਕਤੀ ਉਪਰ ਪਿਸਤੌਲ ਤਾਣ ਦਿਤੀ

ਅਤੇ ਉਸ ਵਿਅਕਤੀ ਦੀ ਜੇਬ ਵਿਚੋਂ ਸੱਤ ਤੋਂ ਅੱਠ ਹਜ਼ਾਰ ਰੁਪਏ ਦੇ ਕਰੀਬ ਰੁਪਏ ਲੁੱਟ ਲਏ ਗਏ ਅਤੇ ਇਸ ਘਟਨਾ ਨੂੰ ਅੰਜਾਮ ਦਿੰਦੇ ਹੀ ਉਹ ਘਟਨਾ ਸਥਾਨ ਤੋਂ ਫਰਾਰ ਹੋ ਗਏ। ਮੈਨੇਜਰ ਰਵੀ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਕਰੀਬ ਸਾਢੇ ਤਿੰਨ ਵਜੇ ਦੇ ਲਗਭਗ ਵਾਪਰੀ ਹੈ ਜੋ ਕਿ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਜਿੱਥੇ ਉਨ੍ਹਾਂ ਦਾ ਪਿੱਛਾ ਵੀ ਕੀਤਾ ਗਿਆ। ਪਰ ਲੁਟੇਰੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।