ਪੰਜਾਬ ਚ ਇਥੇ ਹਸਪਤਾਲ ਚ ਡਿਊਟੀ ਤੇ ਡਾਕਟਰਾਂ ਦੀ ਕੀਤੀ ਗਈ ਕੁੱਟਮਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸਹੂਲਤ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਬਾਅਦ ਇਕ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਜਿਥੇ ਚੋਣਾਂ ਦੇ ਸਮੇਂ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਪਹਿਲਾਂ ਅਹਿਮੀਅਤ ਦੇਣ ਬਾਰੇ ਆਖਿਆ ਗਿਆ ਸੀ। ਜਿਸ ਨਾਲ ਤੰਦਰੁਸਤ ਅਤੇ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਅਤੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਵੀ ਸਹੀ ਕੀਤਾ ਜਾ ਸਕੇ। ਉਥੇ ਹੀ ਹੁਣ ਪੰਜਾਬ ਵਿੱਚ ਇਥੇ ਹਸਪਤਾਲ ਵਿੱਚ ਡਿਊਟੀ ਤੇ ਤਾਇਨਾਤ ਡਾਕਟਰ ਦੀ ਕੁੱਟਮਾਰ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ।

ਜਿਥੇ ਕੁਝ ਲੋਕਾਂ ਵੱਲੋਂ ਇਕ ਡਾਕਟਰ ਦੀ ਉਸ ਸਮੇਂ ਕੁੱਟਮਾਰ ਕਰ ਦਿੱਤੀ ਗਈ ਜਿੱਥੇ ਬੱਚਿਆਂ ਦੇ ਮੌਜੂਦਾ ਦੋ ਡਾਕਟਰ ਡਿਊਟੀ ਤੇ ਸਨ ਉਥੇ ਹੀ ਕੁਝ ਲੋਕਾਂ ਵੱਲੋਂ ਪਹਿਲਾਂ ਤੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਹੀ ਹਸਪਤਾਲ਼ ਵਿੱਚ ਵੀ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ। ਦੱਸੇ ਅਨੁਸਾਰ ਜਿਸ ਸਮੇਂ ਡੇਵਿਡ ਡਾਕਟਰ ਜੋ ਕਿ ਬੱਚਿਆਂ ਦਾ ਇਲਾਜ਼ ਕਰ ਰਿਹਾ ਸੀ ਅਤੇ ਉਸੇ ਸਮੇਂ ਹੀ ਉਸ ਨਾਲ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਇਕ ਵਿਅਕਤੀ ਵੱਲੋਂ ਡਾਕਟਰ ਦੇ ਚੈਂਬਰ ਵਿੱਚ ਵੜ ਕੇ ਹੀ ਉਸ ਨਾਲ ਕੁੱਟਮਾਰ ਕੀਤੀ ਗਈ ਜਿਸ ਕਾਰਨ ਡਾਕਟਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

ਜਿੱਥੇ ਦੋਸ਼ੀ ਨੂੰ ਲੋਕਾਂ ਵੱਲੋਂ ਕਾਬੂ ਕੀਤਾ ਗਿਆ ਅਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਜਿੱਥੇ ਡਾਕਟਰ ਗਗਨਦੀਪ ਸਿੰਘ ਅਤੇ ਡਾਕਟਰ ਡੇਵਿਡ ਜ਼ਖਮੀ ਹੋਏ ਹਨ ਉਥੇ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ

ਉਥੇ ਹੀ ਹਸਪਤਾਲ ਦੇ ਵਿਚ ਕੀਤੇ ਗਏ ਸੁਰੱਖਿਆ ਦੇ ਪ੍ਰਬੰਧਾਂ ਨੂੰ ਦੇਖਦੇ ਹੋਏ ਡਾਕਟਰਾਂ ਵੱਲੋ ਹਸਪਤਾਲ ਵਿਚ ਸਿਹਤ ਦੀਆ ਸੇਵਾਵਾਂ ਨੂੰ ਵੀ ਠੱਪ ਕਰ ਦਿੱਤਾ ਗਿਆ ਜਿਸ ਕਾਰਨ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।