ਪੰਜਾਬ ਚ ਇਥੇ ਹੋਇਆ ਛੁੱਟੀ ਦਾ ਐਲਾਨ ,ਬੰਦ ਰਹਿਣਗੇ ਸਕੂਲ

ਦੇਸ਼ ਵਿੱਚ ਵੱਧ ਰਹੀ ਠੰਡ ਦੇ ਚਲਦਿਆਂ ਹੋਇਆਂ ਕਈ ਸੂਬਿਆਂ ਵਿੱਚ ਜਿੱਥੇ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੂੰ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਜਿੱਥੇ ਮੁੜ ਤੋ ਸਕੂਲ ਖੋਲ ਦਿੱਤੇ ਗਏ ਹਨ ਅਤੇ ਸਕੂਲਾਂ ਦੇ ਸਮੇਂ ਵਿੱਚ ਕੁਝ ਸਮੇਂ ਦੀ ਤਬਦੀਲੀ ਵੀ ਕੀਤੀ ਗਈ ਹੈ। ਜਿਸ ਨਾਲ ਬੱਚਿਆਂ ਨੂੰ ਕੁਝ ਠੰਡ ਤੋਂ ਰਾਹਤ ਮਿਲ ਸਕੇ। ਪਰ ਕਈ ਜ਼ਿਲਿਆਂ ਵਿੱਚ ਕੁਝ ਕਾਰਨਾਂ ਦੇ ਚਲਦਿਆਂ ਹੋਇਆਂ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਜਿਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਚ ਇਥੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਹੋਇਆ ਹੈ,ਜਿੱਥੇ ਸਕੂਲ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ ‘ਚ ਲਿਆਂਦਾ ਹੈ ਕਿ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਜਵਾਹਰ ਨਵੋਦਿਆ ਵਿੱਦਿਆਲਿਆ ‘ਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ ਇਸ ਵਾਸਤੇ ਉਨਾਂ ਲਈ 18 ਜਨਵਰੀ 2025 ਨੂੰ ਛੁੱਟੀ ਕੀਤੀ ਜਾ ਰਹੀ ਹੈ। ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ ‘ਚ ਇੱਕ ਦਿਨ ਦੀ ਛੁੱਟੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਘੋਸ਼ਿਤ ਕੀਤੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਕੀਤੀ ਜਾ ਰਹੀ ਹੈ ਤੇ ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਹੈ ਕਿ ਜਾਰੀ ਕੀਤੀ ਗਈ ਲਿਸਟ ਦੇ ਅਨੁਸਾਰ ਸਾਰੇ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ‘ਚ ਹਾਜ਼ਰ ਰਹੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ,ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ ਵਿਖੇ ਹੋਵੇਗੀ।