ਪੰਜਾਬ ਚ ਇਥੇ ਹੋਇਆ ਜਬਰਦਸਤ ਧਮਾਕਾ – ਪੁਲਸ ਨੂੰ ਪਈਆਂ ਭਾਜੜਾਂ ਹੋ ਰਹੀ ਜਾਂਚ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪੁਲਿਸ ਨੂੰ ਸ-ਖ਼-ਤੀ ਨਾਲ ਕੰਮ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਪੁਲਸ ਵੱਲੋਂ ਵੀ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਕਿਉਂਕਿ ਬੀਤੇ ਦਿਨੀਂ ਸਰਹੱਦੀ ਖੇਤਰਾਂ ਵਿੱਚ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਤੋਂ ਬਾਅਦ ਪੁਲਸ ਪ੍ਰਸ਼ਾਸਨ ਪਹਿਲਾਂ ਦੇ ਮੁਕਾਬਲੇ ਵਧੇਰੇ ਚੁਕੰਨਾ ਨਜ਼ਰ ਆ ਰਿਹਾ ਹੈ। ਕਿਉਂਕਿ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਨਾਲ ਸੂਬੇ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਪੁਲਿਸ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ।

ਹੁਣ ਪੰਜਾਬ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ ਹੈ ਜਿੱਥੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਵਾਂਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਨਵਾਂਸ਼ਹਿਰ ਤੇ ਬੰਗਾ ਰੋਡ ਤੇ ਸਥਿਤ ਸੀ ਆਈ ਏ ਸਟਾਫ ਦੀ ਦਫ਼ਤਰ ਦੀ ਅੰਦਰਲੀ ਕੰਧ ਦੇ ਅੰਦਰ ਭਿਆਨਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਧਮਾਕਾ ਇੰਨਾ ਜਬਰਦਸਤ ਸੀ ਕਿ ਇਸ ਧਮਾਕੇ ਕਾਰਨ ਅੰਦਰ ਮੌਜੂਦ ਵਾਟਰ ਕੂਲਰ ਆਪਣੀ ਜਗ੍ਹਾ ਤੋਂ ਉੱਖੜ ਗਿਆ, ਜੋ ਕਿ ਆਪਣੀ ਜਗ੍ਹਾ ਤੋਂ 15 ਤੋਂ 20 ਫੁੱਟ ਦੀ ਦੂਰੀ ਤੇ ਜਾ ਕੇ ਡਿੱਗਿਆ।

ਇਹ ਘਟਨਾ ਕਿਸੇ ਵਿਅਕਤੀ ਵੱਲੋਂ ਅੰਦਰ ਸੁੱਟੀ ਗਈ ਵਿਸਫੋਟਕ ਸਮੱਗਰੀ ਨਾਲ ਹੋਈ ਦੱਸੀ ਜਾ ਰਹੀ ਹੈ। ਕਿਉਂ ਕਿ ਉਸ ਜਗਾਹ ਤੇ ਕਾਫੀ ਡੂੰਘਾ ਖੱਡਾ ਪੈ ਗਿਆ ਹੈ। ਉੱਥੇ ਹੀ ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਜਾਂ ਹੋਰ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਸ ਸਬੰਧੀ ਕੋਈ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਜਾ ਰਹੀ ਹੈ।

ਐਸਐਸਪੀ ਕਮਲਦੀਪ ਕੌਰ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਜਾਂਚ ਕਰਵਾਈ ਗਈ ਹੈ,ਉਥੇ ਹੀ ਉਨ੍ਹਾਂ ਵੱਲੋਂ ਕੋਈ ਵੀ ਇਸ ਘਟਨਾ ਬਾਰੇ ਸਪੱਸ਼ਟੀਕਰਣ ਨਹੀਂ ਦਿੱਤਾ ਗਿਆ ਕਿ ਇਹ ਧਮਾਕਾ ਕਿਸ ਕੈਮਿਕਲ ਸਮੱਗਰੀ ਨਾਲ ਹੋਇਆ ਹੈ। ਇਸ ਸਬੰਧੀ ਘਟਨਾ ਸਥਾਨ ਤੋਂ ਇਕੱਤਰ ਕੀਤੀ ਗਈ ਸਮੱਗਰੀ ਨੂੰ ਸਟੇਟ ਲੈਬ ਵਿੱਚ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਫੈਰੋਸਿਕ ਟੀਮਾਂ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।