ਪੰਜਾਬ ਚ ਇਥੇ ਹੋਇਆ ਭਿਆਨਕ ਹਾਦਸਾ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਸਭ ਪਾਸੇ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਅਣਗਿਣਤ ਲੋਕਾਂ ਦੀ ਜਾਨ ਰੋਜ਼ਾਨਾ ਜਾ ਰਹੀ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਕੁਝ ਭਿਆਨਕ ਬਿਮਾਰੀਆਂ ਦੀ ਚਪੇਟ ਵਿੱਚ ਵੀ ਆ ਜਾਂਦੇ ਹਨ। ਪਰ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਵਿੱਚ ਕਈ ਕੀਮਤੀ ਜਾਨਾਂ ਦੂਸਰਿਆਂ ਦੀ ਲਾਪ੍ਰਵਾਹੀ ਕਾਰਨ ਚਲੇ ਜਾਂਦੀਆਂ ਹਨ।

ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਪੜ ਜਿਲੇ ਵਿੱਚ ਮੋਰਿੰਡਾ ਬਾਈਪਾਸ ਤੇ ਰੇਲਵੇ ਓਵਰ ਬਰਿਜ ਤੇ ਪ੍ਰਾਈਵੇਟ ਬੱਸ ਅਤੇ ਬਲੈਰੋ ਗੱਡੀ ਦੀ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬਲੈਰੋ ਡਰਾਈਵਰ ਸੜਕ ਦੇ ਕਿਨਾਰੇ ਗੱਡੀ ਲਗਾ ਕੇ ਉਸ ਦਾ ਟਾਇਰ ਬਦਲ ਰਿਹਾ ਸੀ, ਤਾਂ ਉਸ ਸਮੇਂ ਹੀ ਰੋਪੜ ਤੋਂ ਆ ਰਹੀ ਇੱਕ ਨਿੱਜੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਉਪਰੰਤ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਰੁਕ ਗਈ। ਇਸ ਹਾਦਸੇ ਵਿਚ ਬਲੈਰੋ ਗੱਡੀ ਦਾ ਡਰਾਈਵਰ ਮਨਪ੍ਰੀਤ ਸਿੰਘ ਨਿਵਾਸੀ ਰਾਜਪੁਰਾ ਜਿਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮੋਰਿੰਡਾ ਦੇ ਇਕ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉੱਥੇ ਕਿ ਬੱਸ ਵਿਚ ਸਵਾਰ ਮੁਸਾਫਰਾਂ ਨੂੰ ਵੀ ਜ਼ਖਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੀਆਂ ਸਵਾਰੀਆਂ ਨੇ ਦੱਸਿਆ ਹੈ ਕਿ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਯਾਤਰੀਆ ਨੇ ਦੱਸਿਆ ਕਿ ਅਗਰ ਬੱਸ ਡਿਵਾਈਡਰ ਨਾਲ ਟਕਰਾ ਕੇ ਨਾ ਰੁਕਦੀ ਤਾਂ ਉਸ ਨੂੰ ਤੋੜ ਕੇ ਰੇਲਵੇ ਬ੍ਰਿਜ ਤੋਂ ਹੇਠਾਂ ਡਿੱਗ ਸਕਦੀ ਸੀ। ਜਿਸ ਕਾਰਨ ਵਧੇਰੇ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮੌਕੇ ਉਪਰ ਪਹੁੰਚ ਕੇ ਬੱਸ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।