ਪੰਜਾਬ ਚ ਇਥੇ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬੀਤੇ ਦਿਨ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਸੀ ਜਿਸ ਕਾਰਨ ਲੋਕਾਂ ਵਿੱਚ ਰੋਸ ਪਾਇਆ ਗਿਆ ਸੀ। ਜਿੱਥੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਉਸ ਸਮੇਂ ਹੀ ਇੱਕ ਉੱਤਰ ਪ੍ਰਦੇਸ਼ ਦੇ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਉਸ ਤੋਂ ਬਾਅਦ ਵੀ ਪੰਜਾਬ ਵਿੱਚ ਕਈ ਜਗ੍ਹਾ ਤੇ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਦ ਕਿ ਪਹਿਲਾਂ ਤੋਂ ਹੀ ਬੇ-ਅ-ਦ-ਬੀ ਦੀਆਂ ਘਟਨਾਵਾਂ ਦੇ ਮਾਮਲੇ ਨੂੰ ਲੈ ਕੇ ਅਜੇ ਤਕ ਜਾਂਚ ਚੱਲ ਰਹੀ ਹੈ। ਜਿੱਥੇ ਹੁਣ ਚੋਣਾਂ ਤੋਂ ਪਹਿਲਾਂ ਬੇਅਦਬੀ ਦੇ ਮਾਮਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਅਜੇ ਤੱਕ ਕੋਈ ਵੀ ਕਾਮਯਾਬੀ ਹੱਥ ਨਹੀਂ ਲੱਗ ਸਕੀ ਹੈ ਅਤੇ ਨਾ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੇ ਅਮਨ ਅਤੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਦੀਆ ਹਨ ਉਥੇ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਹੁਣ ਪੰਜਾਬ ਵਿੱਚ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਅਦਬੀ ਦੀ ਘਟਨਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਦੇ ਅਧੀਨ ਆਉਂਦੇ ਪਿੰਡ ਈਨਾ ਖੇੜਾ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਈ ਹੈ।

ਜਿੱਥੇ ਪਿੰਡ ਦੇ ਹੀ ਇਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਸਤਰਾਂ ਨਾਲ ਛੇੜਛਾੜ ਕੀਤੀ ਅਤੇ ਉਸ ਤੋਂ ਬਾਅਦ ਉਸ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਆਉਣ ਦੀ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਪਿੰਡ ਦੇ ਇਸ ਗੁਰਦੁਆਰਾ ਸਾਹਿਬ ਵਿਚ ਜਿਥੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਹਨ ਉਥੇ ਹੀ ਮੌਕੇ ਤੇ ਮੌਜੂਦ ਗ੍ਰੰਥੀ ਸਿੰਘ ਵੱਲੋਂ ਇਸ ਨੌਜਵਾਨ ਨੂੰ ਵੇਖਦੇ ਹੀ ਤੁਰੰਤ ਮੌਕੇ ਤੇ ਕਾਬੂ ਕਰ ਲਿਆ ਗਿਆ।

ਉਥੇ ਹੀ ਇਸ ਘਟਨਾ ਕਾਰਨ ਜਿਥੇ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਹੀ ਇਸ ਨੌਜਵਾਨ ਦੇ ਖ਼ਿਲਾਫ਼ ਰੋਸ ਹੈ। ਉਥੇ ਹੀ ਪੁਲੀਸ ਨੂੰ ਵੀ ਇਸ ਘਟਨਾ ਦੀ ਸੂਚਨਾ ਦਿੱਤੀ ਗਈ ਹੈ। ਇਸ ਨੌਜਵਾਨ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।