ਪੰਜਾਬ ਚ ਇਥੇ ਹੋ ਗਿਆ ਵੱਡਾ ਐਲਾਨ – ਜਮੀਨ ਅਤੇ ਘਰਾਂ ਨੂੰ ਵੇਚਣ ਵਾਲਿਆਂ ਨੂੰ ਕਰਨਾ ਪਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਉਥੇ ਹੀ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਹੱਲ ਵੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਹਨ ਉਥੇ ਹੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਉਨ੍ਹਾਂ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਵਿੱਚ ਵੀ ਹੋ ਰਹੇ ਇਸ ਬਦਲਾਅ ਨੂੰ ਲੈ ਕੇ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਦੇ ਮੰਤਰੀ ਮੰਡਲ ਵਿਚ ਤੈਨਾਤ ਕੀਤੇ ਗਏ ਮੰਤਰੀਆਂ ਵੱਲੋਂ ਜਿੱਥੇ ਆਪਣੇ ਕੰਮ ਨੂੰ ਈਮਾਨਦਾਰੀ ਨਾਲ ਕੀਤਾ ਜਾ ਰਿਹਾ ਹੈ।

ਉੱਥੇ ਹੀ ਹਰ ਇੱਕ ਫੈਸਲਾ ਲੈਂਦੇ ਹੋਏ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਥੇ ਹੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ ਇਹ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਜ਼ਮੀਨ ਅਤੇ ਘਰ ਨੂੰ ਵੇਚਣ ਵਾਲਿਆਂ ਨੂੰ ਇਹ ਕੰਮ ਕਰਨਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਠਾਨਕੋਟ ਵਿੱਚ ਬਿਜਲੀ ਵਿਭਾਗ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿੱਥੇ ਪਠਾਨਕੋਟ ਵਿੱਚ ਤਹਿਸੀਲਦਾਰ ਨੂੰ ਬਿਜਲੀ ਵਿਭਾਗ ਵੱਲੋਂ ਇਕ ਪੱਤਰ ਲਿਖ ਕੇ ਨਵਾਂ ਹੁਕਮ ਜਾਰੀ ਕਰ ਦਿਤਾ ਗਿਆ ਹੈ ।

ਜਿੱਥੇ ਕੁਝ ਲੋਕਾਂ ਵੱਲੋਂ ਆਪਣੀ ਜ਼ਮੀਨ ਜਾਂ ਘਰ ਵੇਚਣ ਸਮੇਂ ਆਪਣੇ ਬਿਜਲੀ ਦੇ ਬਕਾਏ ਨੂੰ ਲੈ ਕੇ ਕਈ ਤਰਾਂ ਦੇ ਮਾਮਲੇ ਸਾਹਮਣੇ ਆਉਦੇ ਹਨ। ਉੱਥੇ ਹੀ ਹੁਣ ਤਹਿਸੀਲਦਾਰ ਨੂੰ ਬਿਜਲੀ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਇਹ ਹਵਾਲਾ ਦਿੱਤਾ ਗਿਆ ਹੈ ਕਿ ਆਪਣਾ ਘਰ ਜਾਂ ਜਮੀਨ ਜਾਇਦਾਦ ਵੇਚਣ ਵਾਲੇ ਲੋਕਾਂ ਇਹ ਖਾਸ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਥੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕੀਤੇ ਬਿਨਾਂ ਉਸ ਜ਼ਮੀਨ ਜਾਇਦਾਦ ਨੂੰ ਨਹੀਂ ਵੇਚਿਆ ਜਾ ਸਕੇਗਾ।

ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਗਿਆ ਹੁੰਦਾ ਅਤੇ ਜ਼ਮੀਨ ਜਾਇਦਾਦ ਨੂੰ ਵੇਚ ਦਿੱਤਾ ਜਾਂਦਾ ਹੈ ਜਿਸ ਕਾਰਨ ਬਿਜਲੀ ਵਿਭਾਗ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਠਾਨਕੋਟ ਦੇ ਵਿਚ ਹੁਣ ਲਾਗੂ ਹੋਏ ਇਸ ਆਦੇਸ਼ ਦੇ ਸਦਕਾ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਕੇ ਹੀ ਆਪਣੀ ਜ਼ਮੀਨ-ਜਾਇਦਾਦ ਵੇਚਣ ਦੀ ਇਜ਼ਾਜਤ ਹੋਵੇਗੀ।