ਪੰਜਾਬ ਚ ਇਥੇ 10 ਲੱਖ ਦੀ ਰਿਸ਼ਵਤ ਲੈਂਦਾ DSP ਕੀਤਾ ਕਾਬੂ, ਪੰਜਾਬ ਪੁਲਿਸ ਨੇ ਭ੍ਰਿਸਟਾਚਾਰ ਖਿਲਾਫ ਕੀਤੀ ਵੱਡੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਤੇ ਜਿਥੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੀਤੇ ਗਏ ਵਾਅਦਿਆਂ ਦੀ ਲਗਾਤਾਰ ਗੁਰੇਜ਼ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੁਆਰਾ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਦੇ ਤਹਿਤ ਬਹੁਤ ਸਾਰੇ ਸਾਬਕਾ ਵਿਧਾਇਕਾਂ ਉੱਪਰ ਵੀ ਮਾਮਲੇ ਦਰਜ ਕੀਤੇ ਗਏ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਸਿਹਤ ਮੰਤਰੀ ਰਹਿ ਚੁੱਕੇ ਡਾਕਟਰਾਂ ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਫੈਲਾਉਣ ਵਾਲੀਆਂ ਅਜਿਹੀਆਂ ਸਖਸ਼ੀਅਤਾਂ ਉਪਰ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਜਿਸ ਨਾਲ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਇਆ ਜਾ ਸਕੇ। ਹੁਣ ਪੰਜਾਬ ਵਿੱਚ ਇਥੇ ਹੁਣ ਡੀ ਐਸ ਪੀ ਨੂੰ 10 ਲੱਖ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਜਿੱਥੇ ਲੋਕਾਂ ਦੀ ਮੱਦਦ ਵਾਸਤੇ ਇਹ ਹੁੰਦਾ ਹੈ। ਜਿੱਥੇ ਹੋਣ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਐਨ ਡੀ ਪੀ ਐਸ ਐਕਟ ਦੇ ਤਹਿਤ ਤਰਨਤਾਰਨ ਵਿੱਚ ਇੱਕ ਐਫ਼ ਆਈ ਆਰ ਦਰਜ ਕੀਤੀ ਗਈ ਸੀ।

ਉਥੇ ਹੀ ਫਰੀਦਕੋਟ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਲਖਵੀਰ ਸਿੰਘ ਨੂੰ ਡਰੱਗ ਸਪਲਾਇਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਤਰਨਤਾਰਨ ਦੀ ਪੁਲਸ ਵੱਲੋਂ ਜਿੱਥੇ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਪੁੱਛ ਪੜਤਾਲ ਦੌਰਾਨ ਡੀਐਸਪੀ ਦਾ ਨਾਮ ਸਾਹਮਣੇ ਆਇਆ ਸੀ ਜਿਸ ਤੋਂ ਨਸ਼ਾ ਸਪਲਾਈ ਕਰਨ ਲਈ 10 ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ।।

ਇਸ ਕੀਤੀ ਜਾਣ ਵਾਲੀ ਮੱਦਦ ਦੇ ਬਦਲੇ ਜਿਥੇ ਡੀਐਸਪੀ ਵੱਲੋਂ 10 ਲੱਖ ਰੁਪਏ ਵਿਚ ਸਮਝੌਤਾ ਕਰਵਾਇਆ ਗਿਆ ਸੀ। ਉੱਥੇ ਹੀ ਉਸਦੇ ਖਿਲਾਫ਼ ਸ਼ਿਕਾਇਤ ਹੋਣ ਤੇ ਪੁਲਸ ਵੱਲੋਂ ਉਸ ਨੂੰ ਕਾਬੂ ਕੀਤਾ ਗਿਆ ਹੈ।ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ।