ਪੰਜਾਬ ਚ ਇਥੇ 10 ਵੀਂ ਕਲਾਸ ਦੀ ਵਿਦਿਆਰਥਣ ਨੂੰ ਮਿਲੀ ਏਦਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿੱਦਿਅਕ ਅਦਾਰਿਆਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਕਾਰਨ ਵਿਦਿਆਰਥੀਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਹੁਣ ਤੱਕ ਪੰਜਾਬ ਦੇ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਬਹੁਤ ਸਾਰੇ ਵਿਦਿਆਰਥੀ ਅਤੇ ਅਧਿਆਪਕ ਵੀ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਅਜਿਹੇ ਮਾਮਲਿਆਂ ਦੇ ਸਾਹਮਣੇ ਆਉਣ ਤੇ ਬਾਕੀ ਬੱਚਿਆਂ ਅਤੇ ਬਾਕੀ ਸਟਾਫ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਕੁਝ ਸਮੇਂ ਲਈ ਇਨ੍ਹਾਂ ਵਿਦਿਅਕ ਅਦਾਰਿਆਂ ਨੂੰ ਬੰਦ ਵੀ ਕੀਤਾ ਜਾ ਰਿਹਾ ਹੈ। ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਸੰਕਰਮਿਤ ਹੋਣ ਕਾਰਨ ਕਰੋਨਾ ਦੀ ਅਗਲੀ ਲਹਿਰ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ।

ਉਥੇ ਹੀ ਵਿਦਿਆਰਥੀਆਂ ਨੂੰ ਲੈ ਕੇ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਜਿਸ ਕਾਰਨ ਬਾਕੀ ਬੱਚਿਆਂ ਦੇ ਮਾਪਿਆਂ ਵਿਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋ ਜਾਂਦੀ ਹੈ। ਜਿੱਥੇ ਵਿਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਬੱਚੇ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਵੀ ਬੱਚਿਆਂ ਦੀ ਜਾਨ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਦਸਵੀਂ ਕਲਾਸ ਦੀ ਵਿਦਿਆਰਥਣ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਪਿੰਡ ਕੋਰੇਆਣਾ ਵਿੱਚ ਅੱਜ ਉਸ ਸਮੇਂ ਇਕ ਦਸਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ ਹੋ ਗਈ। ਜਦੋਂ ਪਾਵਰਕਾਮ ਦੀ ਅਣਗਹਿਲੀ ਨਾਲ ਇੱਕ ਹਾਦਸਾ ਵਾਪਰ ਗਿਆ। ਜਦੋਂ ਇਹ ਪੰਦਰਾਂ ਸਾਲਾਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਮਹਿੰਦਰ ਸਿੰਘ ਜਾ ਰਹੀ ਸੀ ਤਾਂ ਅਚਾਨਕ ਹੀ ਬਿਜਲੀ ਦਾ ਖੰਭਾ ਇਸ ਵਿਦਿਆਰਥਣ ਉਪਰ ਡਿੱਗ ਪਿਆ।

ਜਿਸ ਸਮੇਂ ਖੰਭਾਂ ਇਸ ਵਿਦਿਆਰਥਣ ਦੇ ਸਿਰ ਵਿੱਚ ਵੱਜਾ ਤਾਂ ਉਥੇ ਹੀ ਵਿਦਿਆਰਥਣ ਦੀ ਮੌਕੇ ਤੇ ਮੌਤ ਹੋ ਗਈ। ਉਥੇ ਹੀ ਇਸ ਵਿਦਿਆਰਥਣ ਦੇ ਦਲਿਤ ਮਾਪਿਆਂ ਵੱਲੋਂ ਪਾਵਰਕਾਮ ਦੀ ਇਸ ਅਣਗਹਿਲੀ ਨੂੰ ਲੈ ਕੇ ਕਾਰਵਾਈ ਕੀਤੇ ਜਾਣ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦਸਵੀਂ ਕਲਾਸ ਦੀ ਇਸ ਵਿਦਿਆਰਥਣ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।