ਪੰਜਾਬ ਚ ਇਥੇ 11 ਦਿਨਾਂ ਚ ਪ੍ਰੀਵਾਰ ਦੇ 3 ਜੀਆਂ ਦੀ ਵਾਰੀ ਵਾਰੀ ਹੋਈ ਇਸ ਤਰਾਂ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।‌ ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਕਾਫ਼ੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਭਾਵੇਂ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਇਹ ਅੰਕੜੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਛਾ ਗਈ।

ਦਰਅਸਲ ਇਹ ਮੰਦਭਾਗੀ ਖ਼ਬਰ ਫਗਵਾੜੇ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜੇ ਦੀ ਗੁਰੂ ਹਰਿਗੋਬਿੰਦ ਨਗਰ ਕਲੋਨੀ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਦਰਅਸਲ ਇਸ ਕਲੋਨੀ ਵਿਚ ਰਹਿ ਰਹੇ ਇਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਮੌਤ ਦਾ ਕਾਰਨ ਕਰੋਨਾਵਾਇਰਸ ਹੈ। ਇਨ੍ਹਾਂ ਤਿੰਨ ਪਰਿਵਾਰਕ ਮੈਂਬਰਾਂ ਦੀ ਮੌਤ ਸਿਰਫ 11 ਦਿਨਾਂ ਦੇ ਦਰਮਿਆਨ ਹੋਈ ਹੈ। ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਪਰਿਵਾਰ ਵਿਚ ਪਹਿਲਾ 49 ਸਾਲ ਦੇ ਵਿਅਕਤੀ ਦੀ ਮੌਤ ਕਰੋਨਾ ਵਾਇਰਸ ਕਾਰਨ ਹੋਈ ਜਿਸ ਦੀ ਮੌਤ 10 ਮਈ 2021 ਨੂੰ ਹੋਈ ਸੀ।

ਇਸ ਤੋਂ ਦੋ ਦਿਨ ਬਾਅਦ 12 ਮਈ ਨੂੰ ਇਸ ਪਰਿਵਾਰ ਦੀ ਇਕ ਔਰਤ ਦੀ ਮੌਤ ਹੋ ਗਈ। ਜੋ ਕਿ ਪਹਿਲਾ ਮਰਨ ਵਾਲੇ ਵਿਅਕਤੀ ਦੀ ਰਿਸ਼ਤੇ ਵਿੱਚ ਮਾਂ ਲੱਗਦੀ ਸੀ। ਇਸ ਤੋਂ ਬਾਅਦ ਇਸ ਪਰਿਵਾਰ ਵਿੱਚ ਇੱਕ ਵਿਅਕਤੀ ਦੀ ਮੌਤ 21 ਮਈ ਨੂੰ ਹੋ ਗਈ। ਜੋ ਕਿ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਪਿਤਾ ਸਨ। ਇਸ ਤਰ੍ਹਾਂ ਲਗਭਗ 11 ਦਿਨਾਂ ਵਿੱਚ ਇਕੋ ਪਰਿਵਾਰ ਦੇ ਤਿੰਨ ਜੀਅ ਕੋਰੋਨਾ ਵਾਇਰਸ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਪਰਵਾਰ ਦੇ ਛੋਟੇ ਪੁੱਤਰ ਵੱਲੋਂ ਰੋਂਦਿਆਂ ਹੋਇਆਂ ਆਪਣਾ ਦੁੱਖ ਸਾਂਝਾ ਕੀਤਾ ਅਤੇ ਦੱਸਿਆ ਕਿ ਕਿਵੇਂ ਉਸਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਲਿਆ ਹੈ।

ਇਸ ਤੋਂ ਇਲਾਵਾ ਉਸ ਦਾ ਕਹਿਣਾ ਹੈ ਕਿ ਉਹ ਅੰਦਰ ਤੋਂ ਪੂਰੀ ਤਰਾਂ ਟੁੱਟ ਚੁਕਿਆ ਹੈ। ਇਸ ਤੋਂ ਇਲਾਵਾ ਉਸ ਵੱਲੋਂ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕਰੋਨਾ ਵਾਇਰਸ ਇੱਕ ਭਿਆਨਕ ਬਿਮਾਰੀ ਹੈ ਜੋ ਲੋਕ ਕਰੋਨਾ ਵਾਇਰਸ ਨੂੰ ਨਹੀਂ ਮੰਨਦੇ। ਉਸ ਦਾ ਕਹਿਣਾ ਹੈ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਕਿਵੇਂ ਕਰੋਨਾ ਵਾਇਰਸ ਨੇ ਉਸ ਦੇ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਤੋਂ ਇਲਾਵਾ ਉਸ ਨੇ ਕਿਹਾ ਕਿ ਉਹ ਘਰ ਦੀ ਹਰ ਇੱਕ ਚੀਜ਼ ਨੂੰ ਸੈਨੇਟਾਈਜ਼ਰ ਕਰਵਾਉਂਦਾ ਸੀ। ਉਸ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਰੋਨਾ ਵਾਇਰਸ ਤੋਂ ਬਚਾਅ ਕੀਤਾ ਜਾਵੇ ਕਿਉਂਕਿ ਇਹ ਬਹੁਤ ਡਰਾਉਣੀ ਬਿਮਾਰੀ ਹੈ।