ਪੰਜਾਬ ਚ ਇਥੇ 12 ਸਾਲਾਂ ਦੇ ਮਾਸੂਮ ਬੱਚੇ ਨੂੰ ਇਸ ਤਰਾਂ ਲੈ ਗਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ ਵਿਚ ਜਿੱਥੇ ਕਰੋਨਾ ਨੇ ਪਹਿਲਾਂ ਤਬਾਹੀ ਮਚਾਈ ਉਥੇ ਹੀ ਹੋਣ ਵਾਲੇ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇੱਕ ਤੋਂ ਵੱਧ ਇੱਕ ਸਾਹਮਣੇ ਆਉਣ ਵਾਲੀਆ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿੱਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਕਈ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਨੌਜਵਾਨ ਮੌਤ ਦਾ ਸ਼ਿਕਾਰ ਬਣ ਰਹੇ ਹਨ। ਲੋਕਾਂ ਦੀ ਸੁਰੱਖਿਆ ਲਈ ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਹੋਣ ਵਾਲੇ ਹਾਦਸਿਆਂ ਪ੍ਰਤੀ ਵੀ ਸੁਚੇਤ ਕੀਤਾ ਜਾਂਦਾ ਹੈ ਜਿਸ ਨਾਲ ਮੌਤ ਦਰ ਨੂੰ ਘਟਾਇਆ ਜਾ ਸਕੇ।

ਉਥੇ ਹੀ ਆਏ ਦਿਨ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਬੱਚਿਆਂ ਦੀ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਬਹੁਤ ਸਾਰੇ ਮਾਪਿਆਂ ਦੇ ਮਨ ਵਿਚ ਆਪਣੇ ਬੱਚਿਆਂ ਨੂੰ ਲੈ ਕੇ ਕਈ ਤਰਾਂ ਦੇ ਡਰ ਪੈਦਾ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ 12 ਸਾਲਾਂ ਦੇ ਮਾਸੂਮ ਬੱਚੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹੀਦ ਊਧਮ ਸਿੰਘ ਵਾਲਾ ਸੁਨਾਮ ਦੇ ਨਜ਼ਦੀਕ ਪੈਂਦੇ ਪਿੰਡ ਸ਼ੇਰੋ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਬੱਚਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਹ ਬੱਚਾ ਤਲਾਬ ਵਿੱਚ ਡੁੱਬ ਗਿਆ। ਇਸ ਤਲਾਬ ਵਿੱਚ 12 ਸਾਲਾਂ ਦੇ ਮਾਸੂਮ ਬੱਚੇ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਹਲਕੇ ਦੇ ਇੰਚਾਰਜ ਕਾਂਗਰਸ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਵੱਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।

ਉੱਥੇ ਹੀ ਇਸ ਗਰੀਬ ਵਰਗ ਦੇ ਪਰਵਾਰ ਦੇ ਮੈਂਬਰਾਂ ਨੂੰ ਪ੍ਰਸ਼ਾਸਨ ਵੱਲੋਂ ਅਤੇ ਆਪਣੇ ਵੱਲੋਂ ਮਦਦ ਕੀਤੇ ਜਾਣ ਦਾ ਭਰੋਸਾ ਵੀ ਦਵਾਇਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦੇ ਦੋ ਬੱਚੇ ਹਨ, ਇਕ ਬੇਟਾ ਇਕ ਬੇਟੀ। ਪਰ ਹੋਏ ਇਸ ਹਾਦਸੇ ਕਾਰਨ ਉਨ੍ਹਾਂ ਦੇ ਬੇਟੇ ਦੀ ਜਾਨ ਜਾ ਚੁੱਕੀ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਜਗਸੀਰ ਸਿੰਘ ਪੁੱਤਰ ਸੁੱਖਾ ਸਿੰਘ ਵਜੋਂ ਹੋਈ ਹੈ।