ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਕੁਝ ਘਟਨਾਵਾਂ ਅਚਾਨਕ ਹੀ ਵਾਪਰ ਜਾਂਦੀਆਂ ਹਨ ਜਿਨ੍ਹਾਂ ਵਿੱਚ ਬੱਚੇ ਵਧੇਰੇ ਸ਼ਿਕਾਰ ਹੋ ਜਾਂਦੇ ਹਨ। ਜਿਨ੍ਹਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਬੱਚਿਆਂ ਦੇ ਨਾਲ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ, ਕਿਉਂਕਿ ਜਿੱਥੇ ਬੱਚੇ ਖੇਡਦੇ ਹੋਏ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਨ੍ਹਾਂ ਬਾਰੇ ਮਾਪਿਆਂ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਜ਼ਿਲਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਆਪਣੇ ਜਿਲੇ ਦੇ ਹਲਾਤਾਂ ਨੂੰ ਦੇਖਦੇ ਹੋਏ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਕਈ ਪਾਬੰਦੀਆ ਲਾਗੂ ਕੀਤੀਆਂ ਜਾ ਰਹੀਆਂ ਹਨ।
ਜਿਨ੍ਹਾਂ ਵੱਲੋ ਜ਼ਿਲ੍ਹੇ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ ਟਿਊਬਵੈਲ , ਬੋਰ ਬੈਲ ਦੀ ਖੁਦਾਈ ਅਤੇ ਮੁਰੰਮਤ ਕਰਾਉਣ ਤੋਂ 15 ਦਿਨ ਪਹਿਲਾਂ ਇਸ ਦੀ ਜਾਣਕਾਰੀ ਜ਼ਮੀਨ ਮਾਲਕਾਂ ਵੱਲੋਂ ਸਬੰਧਤ ਸਰਪੰਚ ,ਗ੍ਰਾਮ ਪੰਚਾਇਤ ਨਗਰ ਕੌਂਸਲ, ਭੂਮੀ ਰੱਖਿਆ ਵਿਭਾਗ ਤੇ ਮਿਉਂਸਿਪਲ ਕਾਰਪੋਰੇਸ਼ਨ ਨੂੰ ਦੇਣੀ ਲਾਜ਼ਮੀ ਕੀਤੀ ਗਈ ਹੈ।
ਉਥੇ ਹੀ ਖੁਦਾਈ ਅਤੇ ਮੁਰੰਮਤ ਦਾ ਕੰਮ ਕਰਨ ਵਾਲੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਵੀ ਲਾਜ਼ਮੀ ਕੀਤੀ ਗਈ ਹੈ। ਉੱਥੇ ਹੀ ਇਨ੍ਹਾਂ ਦੀ ਖੁਦਾਈ ਦੇ ਦੌਰਾਨ ਇਹਨਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਅਤੇ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਇਨ੍ਹਾਂ ਸਾਰਿਆਂ ਨੂੰ ਅਤੇ ਸਾਇਨ ਬੋਰਡ ਲਗਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਅੰਦਰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਜਾਂਦੀ ਹੈ ਉਨ੍ਹਾਂ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Previous Postਵਿਦੇਸ਼ ਜਾਣ ਵਾਲਿਆਂ ਲਈ ਵੀਜ਼ਿਆਂ ਨੂੰ ਲੈ ਕੇ ਆਈ ਇਹ ਵੱਡੀ ਚੰਗੀ ਖਬਰ
Next Postਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਇਆ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ