ਪੰਜਾਬ ਚ ਇਥੇ 17 ਜਨਵਰੀ ਨੂੰ ਹੋਇਆ ਛੁੱਟੀ ਦਾ ਐਲਾਨ, ਦਫਤਰਾਂ ਸਮੇਤ ਸਕੂਲ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਦਿਨ ਅਤੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੁਝ ਸਰਕਾਰੀ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਫ਼ੈਸਲੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਲਏ ਜਾ ਰਹੇ ਹਨ ਅਤੇ ਕੁਝ ਫੈਸਲੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਜਿਨ੍ਹਾਂ ਵੱਲੋ ਜ਼ਿਲ੍ਹੇ ਅੰਦਰ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲਏ ਜਾਂਦੇ ਹਨ ਅਤੇ ਜ਼ਿਲੇ ਅੰਦਰ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਜਾਰੀ ਕੀਤੀ ਜਾਂਦੀ ਹੈ।

ਹੁਣ ਪੰਜਾਬ ਚ ਇਥੇ 17 ਜਨਵਰੀ ਨੂੰ ਹੋਇਆ ਛੁੱਟੀ ਦਾ ਐਲਾਨ, ਦਫਤਰਾਂ ਸਮੇਤ ਸਕੂਲ ਰਹਿਣਗੇ ਬੰਦ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮਲੇਰਕੋਟਲਾ ਜਿਲੇ ਵਿੱਚ 17 ਜਨਵਰੀ ਦੀ ਛੁੱਟੀ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਵੱਲੋ ਜ਼ਿਲ੍ਹੇ ‘ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਇਹ ਛੁੱਟੀ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਕੀਤੀ ਜਾ ਰਹੀ ਹੈ। ਜਿੱਥੇ 66 ਕੂਕਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਦੀ ਯਾਦ ਵਿਚ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਸ਼ਹੀਦੀ ਸਮਾਗਮ ਕਰਵਾਏ ਜਾਣਗੇ। ਉੱਥੇ ਹੀ ਸ਼ਹੀਦਾਂ ਦੀ ਯਾਦ ਵਿੱਚ ਇਹ ਛੁੱਟੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਕੀਤੀ ਜਾ ਰਹੀ ਹੈ। ਵਿਦਿਅਕ ਅਦਾਰਿਆਂ ਤੋਂ ਬਿਨਾਂ ਸਰਕਾਰੀ ਦਫ਼ਤਰਾਂ ਵਿੱਚ ਵੀ 17 ਜਨਵਰੀ ਨੂੰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਜਿਹੜੀ ਵਿਦਿਆਰਥੀਆਂ ਦੇ ਇਸ ਸਮੇਂ ਪੇਪਰ ਹੋ ਰਹੇ ਹਨ ਉਨ੍ਹਾਂ ਸੰਸਥਾਵਾਂ ਵਿੱਚ 17 ਜਨਵਰੀ ਨੂੰ ਕੀਤੀ ਜਾਣ ਵਾਲੀ ਛੁੱਟੀ ਲਾਗੂ ਨਹੀਂ ਕੀਤੀ ਜਾ ਰਹੀ।

ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਨਹੀਂ ਹੋਵੇਗਾ। ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਕੀਤੇ ਗਏ ਪੱਤਰ ਵਿੱਚ ਉਨ੍ਹਾਂ ਵੱਲੋਂ ਇਸ ਦਾ ਖਾਸ ਜ਼ਿਕਰ ਵੀ ਕੀਤਾ ਗਿਆ ਹੈ।