ਪੰਜਾਬ ਚ ਇਥੇ 19 ਜੂਨ ਤੋਂ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸੀ, ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ, ਜਿਸ ਦੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਬੰਦੀਆਂ ਲਾਗੂ ਕਰਨ ਅਤੇ ਉਨ੍ਹਾਂ ਵਿਚ ਰਿਆਯਤ ਦਿੱਤੇ ਜਾਣ ਦੇ ਕਾਰਜ ਕਰ ਰਹੇ ਹਨ।

ਪੰਜਾਬ ਵਿਚ ਹੁਣ ਇੱਥੇ 19 ਜੂਨ ਤੋਂ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਇਹ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਮਾਮਲਿਆਂ ਵਿੱਚ ਹੋਈ ਕਟੋਤੀ ਦੇ ਕਾਰਨ ਜਲੰਧਰ ਜ਼ਿਲ੍ਹੇ ਦੇ ਪ੍ਰਸ਼ਾਸ਼ਨ ਵੱਲੋਂ ਇਕ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੋ ਦੁਕਾਨਾਂ ਪਹਿਲਾਂ ਸ਼ਾਮ 6 ਵਜੇ ਤੱਕ ਖੁੱਲੀਆਂ ਰਹਿੰਦੀਆਂ ਸਨ ਹੁਣ ਉਹਨਾਂ ਦਾ ਸਮਾਂ ਦੋ ਘੰਟੇ ਹੋਰ ਵਧਾਕੇ ਸ਼ਾਮ 8 ਵਜੇ ਤੱਕ ਕਰ ਦਿੱਤਾ ਹੈ। ਜਲੰਧਰ ਵਿਚ ਬਣੀ ਨਿੱਕੂ ਪਾਰਕ ਜੋ ਕਿ ਕਰੋਨਾ ਦੀ ਦੂਜੀ ਲਹਿਰ ਦੇ ਆਉਣ ਦੇ ਬਾਅਦ ਦੋ ਮਹੀਨੇ ਦੇ ਲੱਗਭਗ ਤੋਂ ਬੰਦ ਪਈ ਸੀ ਉਸਨੂੰ ਇਕ ਵਾਰ ਫਿਰ ਸ਼ਨੀਵਾਰ ਤੋਂ ਖੋਲ੍ਹਿਆ ਜਾ ਰਿਹਾ ਹੈ।

ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੁਆਰਾ ਨਿੱਕੂ ਪਾਰਕ ਦੇ ਮੈਨੇਜਮੈਂਟ ਨੂੰ ਇਸ ਸਬੰਧੀ ਤਿਆਰੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਨਿੱਕੂ ਪਾਰਕ ਦੀ ਬਨਾਵਟ ਬਦਲਣ ਲਈ ਕੀਤੇ ਜਾ ਰਹੇ ਕੰਮਾਂ ਉਤੇ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਗਈ ਹੈ। ਨਿੱਕੂ ਪਾਰਕ ਦੀ ਤਿਆਰੀ ਦੇ ਮੁਕੰਮਲ ਹੋਣ ਤੋਂ ਬਾਅਦ ਸ਼ਨੀਵਾਰ ਤੋਂ ਇਹ ਪਾਰਕ 50 ਫੀਸਦੀ ਸਮਰਥਾ ਨਾਲ ਹਰ ਰੋਜ਼ ਦੁਪਹਿਰ ਸਾਢੇ ਤਿੰਨ ਵਜੇ ਤੋਂ ਸ਼ਾਮ ਸਾਢੇ ਸੱਤ ਵਜੇ ਤੱਕ ਖੋਲੀ ਜਾਇਆ ਕਰੇਗੀ।

ਦੱਸਣਯੋਗ ਹੈ ਕਿ ਇਹ ਪਾਰਕ ਸਾਢੇ ਚਾਰ ਏਕੜ ਵਿਚ ਬਣਾਇਆ ਗਿਆ ਹੈ। ਇਸ ਪਾਰਕ ਨੂੰ ਕੋਰੋਨਾ ਕਾਰਨ ਪਿਛਲੇ 7 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੰਦ ਕੀਤਾ ਗਿਆ ਸੀ ਅਤੇ ਇਸ ਸਾਲ ਅਪ੍ਰੈਲ ਵਿਚ ਦੁਬਾਰਾ ਬੰਦ ਕਰ ਦਿੱਤਾ ਗਿਆ ਸੀ। ਇਸ ਪਾਰਕ ਦੇ ਖੁੱਲ੍ਹਣ ਨਾਲ ਸ਼ਹਿਰ ਦੀ ਜਨਤਾ ਇੱਥੋਂ ਦੀਆਂ ਸੁਵਿਧਾਵਾਂ ਦਾ ਆਨੰਦ ਲੈ ਸਕੇਗੀ।