ਪੰਜਾਬ ਜਿਸ ਨੂੰ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ । ਇਸ ਧਰਤੀ ਉੱਪਰ ਅਜਿਹੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਨੇ ਜਨਮ ਲਿਆ , ਜਿਨ੍ਹਾਂ ਨੇ ਇਸ ਸੰਸਾਰ ਦੇ ਲੋਕਾਂ ਨੂੰ ਸਿੱਧੇ ਰਾਹ ਪਾਇਆ । ਇਹਨਾਂ ਮਹਾਨ ਸ਼ਖਸ਼ੀਅਤਾਂ ਦੇ ਨਾਲ ਜੁੜੇ ਹੋਏ ਖਾਸ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਦੇ ਵੱਲੋਂ ਵੱਖੋ ਵੱਖਰੇ ਸਮਾਗਮ ਤੇ ਸੂਬੇ ਅੰਦਰ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸੇ ਵਿਚਾਲੇ ਹੁਣ ਪੰਜਾਬ ਅੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਹੁਣ ਸੂਬੇ ਦੇ ਵਿੱਚ ਵੱਡਾ ਐਲਾਨ ਹੋ ਚੁੱਕਿਆ ਹੈ। ਜਿਸ ਹੁਣ ਸੂਬੇ ਅੰਦਰ ਕੁਝ ਦੁਕਾਨਾਂ ਬੰਦ ਹੋਣ ਸਬੰਧੀ ਹੁਕਮ ਜਾਰੀ ਹੋ ਚੁੱਕੇ ਹਨ। ਕਿਹੜੀਆਂ ਕਿਹੜੀਆਂ ਦੁਕਾਨਾਂ ਬੰਦ ਹੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਉਸ ਬਾਬਤ ਵੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਦੇ ਹਾਂ, ਉਸ ਵਾਸਤੇ ਤੁਸੀਂ ਇਸ ਖਬਰ ਨੂੰ ਧਿਆਨ ਨਾਲ ਪੜਨਾ ਹੈ। ਜ਼ਿਕਰਯੋਗ ਹੈ ਕਿ 12 ਫਰਵਰੀ ਨੂੰ ਦੇਸ਼ ਭਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਨੂੰ ਲੈ ਕੇ ਹੁਣ ਤੋਂ ਹੀ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ । ਇਸ ਮੌਕੇ 11 ਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜੀ ਹਾਂ ਹੁਣ ਮਹਾਨਗਰ ਜਲੰਧਰ ਦੇ ਵਿੱਚ 11 ਤੇ 12 ਫਰਵਰੀ ਨੂੰ ਜਲੰਧਰ ਪ੍ਰਸ਼ਾਸਨ ਦੇ ਵੱਲੋਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਧਰ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਅਤੇ ਕੁਝ ਖਾਸ ਨਿਯਮਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ। ਜ਼ਿਕਰਯੋਗ ਹੈ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਭਰ ਦੇ ਵਿੱਚ ਤਿਆਰੀਆਂ ਚੱਲ ਰਹੀਆਂ ਹਨ , ਉਧਰ ਜਲੰਧਰ ਪ੍ਰਸ਼ਾਸਨ ਦੇ ਵੱਲੋਂ ਹੁਣ ਇਸ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੂਬੇ ਅੰਦਰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਪੂਰੇ ਦੋ ਦਿਨਾਂ ਵਾਸਤੇ ਬੰਦ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।