ਪੰਜਾਬ ਚ ਇਥੇ 2 ਨਵੰਬਰ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ, ਦਫਤਰਾਂ ਸਮੇਤ ਵਿਦਿਅਕ ਅਦਾਰੇ ਰਹਿਣਗੇ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਇੱਕ ਤੋਂ ਬਾਅਦ ਇਕ ਲਗਾਤਾਰ ਤਿਉਹਾਰਾਂ ਤੇ ਆਉਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਵਿੱਚ ਕੁਝ ਰਾਖਵੇ ਤਿਉਹਾਰਾਂ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਰਾਖਵੀਆਂ ਛੁੱਟੀਆਂ ਵੀ ਕੀਤੀਆਂ ਜਾਂਦੀਆਂ ਹਨ। ਜਿਸ ਸਦਕਾ ਲੋਕਾਂ ਵੱਲੋਂ ਖੁਸ਼ੀ ਨਾਲ ਧੂਮਧਾਮ ਅਤੇ ਆਪਸੀ ਪਿਆਰ ਮਿਲਵਰਤਣ ਦੇ ਨਾਲ ਇਨ੍ਹਾਂ ਤਿਉਹਾਰਾਂ ਨੂੰ ਮਨਾਇਆ ਜਾ ਸਕੇ। ਉਥੇ ਹੀ ਕੁਝ ਜ਼ਿਲਿਆਂ ਅੰਦਰ ਜ਼ਿਲਾ ਅਧਿਕਾਰੀਆਂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੁਝ ਖਾਸ ਮੌਕਿਆਂ ਦੇ ਉੱਪਰ ਕੁਝ ਖਾਸ ਛੁੱਟੀਆਂ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਚ ਇਥੇ 2 ਨਵੰਬਰ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ, ਦਫਤਰਾਂ ਸਮੇਤ ਵਿਦਿਅਕ ਅਦਾਰੇ ਰਹਿਣਗੇ ਬੰਦ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਬਟਾਲਾ ਵਿੱਚ 2 ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੇ ਅਨੁਸਾਰ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ 2 ਨਵੰਬਰ ਨੂੰ ਕੀਤੀ ਜਾਣ ਵਾਲੀ ਇਹ ਛੁੱਟੀ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਕੀਤੀ ਜਾ ਰਹੀ ਹੈ।

ਇਹ ਛੁੱਟੀ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤੀ ਗਈ ਹੈ । ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਉੱਪ ਮੰਡਲ ਬਟਾਲਾ ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ 2 ਨਵੰਬਰ ਦੀ ਛੁੱਟੀ ਵਾਲੇ ਦਿਨ ਉੱਪ ਮੰਡਲ ਬਟਾਲਾ ‘ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਤੇ ਗ਼ੈਰ ਸਰਕਾਰੀ ਵਿਦਿਅਕ ਅਦਾਰਿਆਂ ‘ਚ ਲੋਕਲ ਛੁੱਟੀ ਕੀਤੀ ਜਾ ਰਹੀ ਹੈ ਜਿਸ ਦਾ ਐਲਾਨ ਉਨ੍ਹਾਂ ਵੱਲੋਂ ਕਰ ਦਿੱਤਾ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਹੋਇਆ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ 2 ਨਵੰਬਰ ਦੀ ਇਸ ਛੁੱਟੀ ਵਾਲੇ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। ਉਹਨਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਸਾਰੇ ਲੋਕਾਂ ਨੂੰ ਦੇ ਦਿੱਤੀ ਗਈ ਹੈ।