ਪੰਜਾਬ ਚ ਇਥੇ 2 ਪਿੰਡਾਂ ਚ ਵਾਪਰੀ ਬੇਅਦਬੀ ਦੀ ਘਟਨਾ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਵੱਲੋਂ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਜਾਵੇਗੀ। ਜਿੱਥੇ ਉਨ੍ਹਾਂ ਦੀ ਪਾਰਟੀ ਨੂੰ ਬਹੁਮਤ ਹਾਸਲ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡੀ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ। ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਉਥੇ ਹੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਵੇਖਿਆ ਜਾ ਰਿਹਾ ਹੈ ਜਿੱਥੇ ਪੰਜਾਬ ਅੰਦਰ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਨੂੰ ਅਜੇ ਤਕ ਹੱਲ ਨਹੀਂ ਕੀਤਾ ਗਿਆ ਹੈ। ਉੱਥੇ ਹੀ ਆਏ ਦਿਨ ਅਜਿਹੀਆਂ ਹੋਰ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੇ ਦੋ ਪਿੰਡਾਂ ਵਿੱਚ ਬੇਅਦਬੀ ਦੀ ਘਟਨਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ ਅਤੇ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੜ੍ਹਸ਼ੰਕਰ ਦੇ ਅਧੀਨ ਆਉਣ ਵਾਲੇ ਦੋ ਪਿੰਡਾਂ ਪਦਰਾਣਾ ਅਤੇ ਸਤਨੌਰ ਤੋਂ ਸਾਹਮਣੇ ਆਈਆਂ ਹਨ।

ਜਿੱਥੇ ਦੋਹਾਂ ਪਿੰਡਾਂ ਦੇ ਵਿੱਚ ਬੇਅਦਬੀ ਕੀਤੀ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਪਿੰਡ ਪਦਰਾਣਾ ਵਿਖੇ ਭਗਵਾਨ ਸ਼ੰਕਰ ਦੇ ਮੰਦਰ ਵਿੱਚ ਸਵੇਰ ਦੇ ਸਮੇਂ ਵੇਖਿਆ ਗਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀਆਂ ਨਾਲ ਛੇੜਖਾਨੀ ਕੀਤੀ ਗਈ ਹੈ ਅਤੇ ਤੋੜਿਆ ਗਿਆ ਹੈ।

ਇਸ ਤਰ੍ਹਾਂ ਦੀ ਘਟਨਾ ਨਾਲ ਦੇ ਪਿੰਡ ਸਤਨੌਰ ਤੋਂ ਸਾਹਮਣੇ ਆਈ ਹੈ ਜਿੱਥੇ ਉੱਥੇ ਵੀ ਪੀਰਾਂ ਦੀ ਜਗ੍ਹਾ ਉਪਰ ਅਜਿਹਾ ਸਭ ਕੁਝ ਕੀਤਾ ਗਿਆ ਹੈ। ਦੋਹਾਂ ਪਿੰਡ ਵਾਸੀਆਂ ਵੱਲੋਂ ਜਿੱਥੇ ਇਹਨਾਂ ਘਟਨਾਵਾਂ ਨੂੰ ਲੈ ਕੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਇਸ ਬਾਬਤ ਪੁਲਿਸ ਨੂੰ ਸ਼ਿਕਾਇਤ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੇਅਦਬੀ ਦੀਆਂ ਹੋਈਆਂ ਇਨ੍ਹਾਂ ਘਟਨਾਵਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।