ਪੰਜਾਬ ਚ ਇਥੇ 20 ਜੁਲਾਈ ਤੱਕ ਲਈ ਹੋ ਗਿਆ ਇਹ ਐਲਾਨ – ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਕਰੋਨਾ ਦੇ ਦੌਰ ਵਿੱਚ ਕਰੋਨਾ ਯੋਧਿਆਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਥੋਂ ਦੀ ਸਰਕਾਰ ਵੱਲੋਂ ਆਪਣਾ ਬਣਦਾ ਹੋਇਆ ਯੋਗਦਾਨ ਇਨ੍ਹਾਂ ਨੌਜਵਾਨਾਂ ਲਈ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਦੀ ਬਦੌਲਤ ਦੇਸ਼ ਨੂੰ ਸੁਰੱਖਿਅਤ ਰੱਖਿਆ ਜਾਂਦਾ ਹੈ। ਅੱਜ ਇਥੇ ਕਰੋਨਾ ਤੋਂ ਬਚਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਕਰੋਨਾ ਦੇ ਪ੍ਰਭਾਵ ਤੋਂ ਬਚਾਅ ਕੇ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।

6 ਜੂਨ ਤੋਂ 20 ਜੁਲਾਈ ਤੱਕ ਲਈ ਇੱਥੇ ਇਹ ਐਲਾਨ ਹੋਇਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਵੱਖ-ਵੱਖ ਮਹਿਕਮਿਆਂ ਵਿੱਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਫੌਜ ਦੇ ਆਰਮੀ ਭਰਤੀ ਦਫ਼ਤਰ ਪਟਿਆਲਾ ਵਿਖੇ ਵੀ ਹਰ ਵਰ੍ਹੇ ਦੀ ਤਰਾਂ ਪੰਜਾਬ ਦੇ ਨੌਜਵਾਨਾਂ ਦੀ ਫੌਜ ਵਿੱਚ ਭਰਤੀ ਕੀਤੀ ਜਾ ਰਹੀ ਹੈ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰ ਆਰ ਚੰਦੇਲ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ 6 ਜੂਨ ਤੋਂ 20 ਜੁਲਾਈ 2021 ਤੱਕ ਕੀਤੀ ਜਾ ਰਹੀ ਹੈ।

ਜਿਸ ਵਿੱਚ ਪੰਜਾਬ ਦੇ ਫਤਹਿਗੜ੍ਹ ਸਾਹਿਬ, ਮਾਨਸਾ ,ਬਰਨਾਲਾ, ਸੰਗਰੂਰ ਤੇ ਪਟਿਆਲਾ ਜਿਲ੍ਹਿਆਂ ਦੇ ਨੌਜਵਾਨ ਹੀ ਇਸ ਰੈਲੀ ਵਿਚ ਹਿੱਸਾ ਲੈ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਚਾਹਵਾਨ ਨੌਜਵਾਨ ਫ਼ੌਜ ਦੀ ਵੈਬਸਾਈਟjoinindianarmy.nic.in ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ, ਅਤੇ ਰਜਿਸਟ੍ਰੇਸ਼ਨ ਵੀ ਕਰ ਸਕਦੇ ਹਨ।ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਹੀ ਆਰਮੀ ਦੀ ਭਰਤੀ ਰੈਲੀ ਵਿਚ ਹਿੱਸਾ ਲੈਣ ਵਾਸਤੇ ਦੱਸੇ ਗਏ ਸਬੰਧਤ ਜ਼ਿਲ੍ਹਿਆਂ ਦੇ ਨੌਜਵਾਨ 6 ਅਗਸਤ ਤੋਂ 20 ਅਗਸਤ ਤੱਕ ਕਰਵਾਈ ਜਾ ਰਹੀ ਭਰਤੀ ਰੈਲੀ ਵਿਚ ਹਿੱਸਾ ਲੈ ਸਕਣਗੇ।

ਪਟਿਆਲਾ ਵਿੱਚ ਫੌਜ਼ ਦੇ ਆਰਮੀ ਭਰਤੀ ਦਫ਼ਤਰ ਵੱਲੋਂ ਵੱਖ ਵੱਖ ਅਹੁਦਿਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਭਰਤੀ ਵਾਸਤੇ ਨੌਜਵਾਨ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ,ਜਿਸ ਵਾਸਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 6 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ।