ਪੰਜਾਬ ਚ ਇਥੇ 24 ਅਗਸਤ ਤਕ ਇਹ ਪਾਬੰਦੀ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਹੋਏ ਜਾਰੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਮਾਹੌਲ ਵਿਚ ਅਮਨ ਅਤੇ ਸ਼ਾਂਤੀ ਬਣਾ ਕੇ ਰੱਖਣ ਵਾਸਤੇ ਸਰਕਾਰ ਵੱਲੋਂ ਜਿਥੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਫਿਰ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਦੀ ਜਾਨ ਦੀ ਸੁਰੱਖਿਆ ਕੀਤੀ ਜਾ ਸਕੇ ਤੇ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਮਾਹੌਲ ਨੂੰ ਖਰਾਬ ਹੋਣ ਤੇ ਵਿਗੜਨ ਤੋਂ ਬਚਾਉਣ ਵਾਸਤੇ ਵੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਖਾਸ ਅਧਿਕਾਰ ਦਿੱਤੇ ਗਏ ਹਨ ਜਿਨ੍ਹਾਂ ਵੱਲੋਂ ਸਥਿਤੀ ਦੇ ਅਨੁਸਾਰ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ।

ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਕਈ ਦਿਨ ਤਿਉਹਾਰਾਂ ਅਤੇ ਕਈ ਹੋਰ ਖਾਸ ਮੌਕਿਆਂ ਉਪਰ ਵੀ ਕਈ ਤਰਾਂ ਦੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਹੁਣ ਪੰਜਾਬ ਵਿਚ 24 ਅਗਸਤ ਤੱਕ ਇਹ ਪਾਬੰਦੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਹੋਏ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸ ਏ ਐਸ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨਿਊ ਚੰਡੀਗੜ੍ਹ (ਮੁੱਲਾਂਪੁਰ) ਅਤੇ ਇਸ ਦੇ ਦੋ ਕਿਲੋਮੀਟਰ ਦੇ ਅੰਦਰ ਆਉਣ ਵਾਲੇ ਘੇਰੇ ਦੇ ਵਿੱਚ 24 ਅਗਸਤ ਤੱਕ ਡਰੋਨ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਇਸ ਏਰੀਏ ਨੂੰ ਨੋ ਫਲਾਇੰਗ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਏਰੀਏ ਦੇ ਵਿੱਚ ਲੋਕਾਂ ਨੂੰ ਹਥਿਆਰ ਗੋਲਾ ਬਰੂਦ ਲੈ ਕੇ ਜਾਣ ਉਪਰ ਵੀ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ। ਕੋਈ ਵੀ ਵਿਅਕਤੀ 24 ਅਗਸਤ ਤੱਕ ਇਸ ਏਰੀਏ ਵਿੱਚ ਡਰੋਨ ਅਤੇ ਰਿਮੋਟ ਕੰਟਰੋਲ ਮਾਈਕ੍ਰੋਫ਼ੋਨ ਲਾਈਟ ਏਅਰ ਕਰਾਫ਼ਟ ਵਰਗੇ ਯੰਤਰ ਦੀ ਵਰਤੋਂ ਨਹੀਂ ਕਰ ਸਕੇਗਾ।

ਇਹ ਸਭ ਕੁਝ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ। ਕਿਉਂਕਿ 24 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊ ਚੰਡੀਗੜ੍ਹ ਦੇ ਵਿਚ ਹੋਮੀ ਭਾਭਾ, ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਆ ਰਹੇ ਹਨ। ਲਾਗੂ ਕੀਤੇ ਗਏ ਇਹ ਆਦੇਸ਼ ਸਖ਼ਤੀ ਨਾਲ 24 ਅਗਸਤ ਤੱਕ ਲਾਗੂ ਰਹਿਣਗੇ। 20 ਤੋਂ 24 ਅਗਸਤ ਤੱਕ ਡਰੋਨ ਉਡਾਉਣ ਤੇ ਜਿਲਾ ਮਜਿਸਟ੍ਰੇਟ ਵੱਲੋਂ ਮੁਕੰਮਲ ਪਾਬੰਦੀ ਲਗਾਈ ਗਈ ਹੈ।