ਪੰਜਾਬ ਚ ਇਥੇ 3 ਦੁਧਾਰੂ ਪਸ਼ੂਆਂ ਦਾ ਕੀਤਾ ਬੇਰਹਿਮੀ ਨਾਲ ਕਤਲ, ਇਲਾਕਾ ਵਾਸੀਆਂ ਚ ਰੋਸ

ਆਈ ਤਾਜ਼ਾ ਵੱਡੀ ਖਬਰ

ਕਈ ਪਰਵਾਰਾਂ ਵੱਲੋਂ ਜਿੱਥੇ ਆਪਣੇ ਘਰ ਦਾ ਗੁਜ਼ਾਰਾ ਕਰਨ ਵਾਸਤੇ ਪਸ਼ੂ ਪਾਲਣ ਦਾ ਕੰਮ ਕੀਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਘਰ ਦੀ ਰੋਜ਼ੀ ਰੋਟੀ ਦਾ ਹੀਲਾ ਵਸੀਲਾ ਹੋ ਸਕੇ। ਜਿੱਥੇ ਲੋਕਾਂ ਵੱਲੋਂ ਦਿਨ-ਰਾਤ ਮਿਹਨਤ ਕਰਕੇ ਪਸ਼ੂ ਪਾਲਣ ਦਾ ਕੰਮ ਕੀਤਾ ਜਾਂਦਾ ਹੈ ਤਾਂ ਜੋ ਇਨ੍ਹਾਂ ਪਸ਼ੂਆਂ ਦੇ ਚਲਦਿਆਂ ਹੋਇਆਂ ਹੀ ਉਹ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰ ਸਕਣ। ਪਰ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਪਸ਼ੂਆਂ ਨਾਲ ਜੁੜੀਆਂ ਹੋਈਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ ਜਿਨ੍ਹਾਂ ਦੇ ਪਸ਼ੂ ਉਹਨਾਂ ਦੀ ਜ਼ਿੰਦਗੀ ਦਾ ਸਹਾਰਾ ਹੁੰਦੇ ਹਨ।

ਕੁਝ ਲੋਕਾਂ ਵੱਲੋਂ ਜਿੱਥੇ ਦਹਿਸ਼ਤ ਫੈਲਾਉਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ, ਉਥੇ ਹੀ ਕੁਝ ਲੋਕਾਂ ਨੂੰ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਤਿੰਨ ਦੁਧਾਰੂ ਪਸ਼ੂਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਥੇ ਇਲਾਕੇ ਦੇ ਵਾਸੀਆਂ ਵਿੱਚ ਰੋਸ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ ਦੇ ਅਧੀਨ ਆਉਂਦੇ ਪਿੰਡ ਰਾਜਪੁਰਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਪਰਵਾਰ ਦੇ ਤਿੰਨ ਪਸ਼ੂਆਂ ਦਾ ਕਤਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਬੋਧ ਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਵਿਚ ਜਿੱਥੇ ਦੋ ਗਾਵਾਂ, ਇਕ ਮੱਝ ਰੱਖੀ ਹੋਈ ਸੀ ਜਿਸ ਵਾਸਤੇ ਉਨ੍ਹਾਂ ਵੱਲੋਂ ਅਲੱਗ ਤੋਂ ਹਵੇਲੀ ਬਣਾਈ ਹੋਈ ਸੀ। ਜਿੱਥੇ ਰਾਤ ਨੂੰ ਇਨ੍ਹਾਂ ਪਸ਼ੂਆਂ ਨੂੰ ਚਾਰਾ ਪਾ ਕੇ ਹਵੇਲੀ ਵਿੱਚ ਵੀ ਬੰਨ੍ਹਿਆ ਗਿਆ ਸੀ ਉਥੇ ਕਿ ਅਗਲੇ ਦਿਨ ਸਵੇਰ ਨੂੰ ਜਦੋਂ ਪੀੜਤ ਪਰਵਾਰ ਵੇਖਿਆ ਗਿਆ ਤਾਂ ਇੱਕ ਗਾਂ ਤੜਪ ਰਹੀ ਸੀ ਅਤੇ ਇੱਕ ਗਾਂ ਅਤੇ ਮੱਝ ਦੀ ਮੌਤ ਹੋ ਚੁੱਕੀ ਸੀ। ਜਿਨ੍ਹਾਂ ਨੂੰ ਬੁਰੀ ਤਰ੍ਹਾਂ ਵੱਢਿਆ ਗਿਆ ਸੀ।

ਇਸ ਘਟਨਾ ਦੀ ਜਾਣਕਾਰੀ ਪਿੰਡ ਵਾਸੀਆਂ ਵੱਲੋਂ ਤੁਰੰਤ ਹੀ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰਕੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਪਿੰਡ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਜਿਸ ਜ਼ਰੀਏ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ ਇਸ ਘਟਨਾ ਦੇ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਹੈ।