ਪੰਜਾਬ ਚ ਇਥੇ 30 ਨਵੰਬਰ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਮੁੜ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਜੰਮੂ ਵਿੱਚ ਕਰਫ਼ਿਊ ਦੇ ਸਮੇਂ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਨੂੰ ਟੀਕਾਕਰਨ ਕਰਵਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ ਉਥੇ ਹੀ ਲੋਕਾਂ ਦੇ ਹੋਣ ਵਾਲੇ ਇਕੱਠ ਕਾਰਨ ਕਰੋਨਾ ਦੇ ਵਧਣ ਦਾ ਖਤਰਾ ਵੀ ਪੈਦਾ ਹੋ ਸਕਦਾ ਹੈ। ਅਜਿਹੀ ਪੈਦਾ ਹੋਣ ਵਾਲੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ 30 ਨਵੰਬਰ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਆਪਣੇ ਜਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਹੁਤ ਸਾਰੀਆਂ ਪਾ-ਬੰ-ਦੀ-ਆਂ ਲਗਾਈਆਂ ਜਾ ਰਹੀਆਂ ਹਨ। ਹੁਣ ਜਿਲ੍ਹਾ ਮੋਗਾ ਵਿਚ ਵੀ ਡਿਪਟੀ ਕਮਿਸ਼ਨਰ ਹਰਚਰਨ ਸਿੰਘ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ ਦਾ ਅਚਾਨਕ ਹੀ ਦੌਰਾ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕ੍ਰੋਨਾ ਵੈਕਸੀਨ ਨੂੰ ਲੈ ਕੇ ਹਸਪਤਾਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ ਗਈ ਹੈ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰ ਦੇ ਮਿੱਥੇ ਗਏ ਟੀਚੇ ਦੇ ਤਹਿਤ ਜ਼ਿਲ੍ਹਾ ਮੋਗਾ ਵਿਚ ਸਾਰੇ ਯੋਗ ਵਿਅਕਤੀਆਂ ਦਾ 30 ਨਵੰਬਰ ਤੱਕ ਟੀਕਾਕਰਨ ਕਰਵਾਏ ਜਾਣ ਦਾ ਆਦੇਸ਼ ਲਾਗੂ ਕੀਤਾ ਗਿਆ ਹੈ। ਉੱਥੇ ਹੀ ਨੌਕਰੀਪੇਸ਼ਾ ਲੋਕਾਂ ਨੂੰ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਦੋ ਦਿਨ ਹੋਰ ਟੀਕਾਕਰਨ ਵਾਸਤੇ ਦਿੱਤੇ ਜਾ ਰਹੇ ਹਨ। ਜਿਨ੍ਹਾਂ ਵੱਲੋਂ ਆਪਣੀ ਪਹਿਲੀ ਅਤੇ ਦੂਜੀ ਟੀਕਾਕਰਨ ਡੋਜ਼ ਲੈਣੀ ਹੈ, ਇਸ ਤੋਂ ਇਲਾਵਾ ਹਫਤੇ ਵਿਚ ਦੋ ਦਿਨ ਹੋਰ ਛੁੱਟੀ ਦਿੱਤੀ ਜਾਵੇਗੀ।

ਇਨ੍ਹਾਂ ਦੋ ਦਿਨਾਂ ਦੌਰਾਨ ਜਿੱਥੇ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ ਉਥੇ ਹੀ ਲੋਕਾਂ ਨੂੰ ਵੀ ਵੱਧ ਤੋਂ ਵੱਧ ਟੀਕਾਕਰਨ ਕਰਵਾਏ ਜਾਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ 30 ਨਵੰਬਰ ਤੱਕ ਹਰੇਕ ਜਿਲ੍ਹਾ ਵਾਸੀ ਨੂੰ ਆਪਣਾ ਟੀਕਾਕਰਨ ਕਰਵਾਏ ਜਾਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਇਸ ਬਾਰੇ ਹੁਕਮ ਜਾਰੀ ਕੀਤੇ ਗਏ ਹਨ।