ਪੰਜਾਬ ਚ ਇਥੇ 4 ਤਰੀਕ ਨੂੰ ਹੋਇਆ ਛੁੱਟੀ ਦਾ ਐਲਾਨ , ਬੰਦ ਰਹਿਣਗੇ ਦਫਤਰਾਂ ਸਮੇਤ ਵਿਦਿਅਕ ਅਦਾਰੇ

ਆਈ ਤਾਜਾ ਵੱਡੀ ਖਬਰ

ਪੰਜਾਬ ਜਿਸ ਧਰਤੀ ਦੇ ਉੱਪਰ ਗੁਰੂਆਂ, ਪੀਰਾਂ ਤੇ ਫਕੀਰਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਨੂੰ ਬੜੀ ਹੀ ਸ਼ਰਧਾ ਭਾਵਨਾ ਤੇ ਧੂਮ ਧਾਮ ਦੇ ਨਾਲ ਮਨਾਇਆ ਜਾਂਦਾ ਹੈ l ਮਾਨ ਸਰਕਾਰ ਦੇ ਵੱਲੋਂ ਵੀ ਗੁਰੂਆਂ, ਪੀਰਾਂ, ਫਕੀਰਾਂ ਤੇ ਸੂਰਵੀਰਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ ਤੇ ਸੂਬੇ ਅੰਦਰ ਛੁੱਟੀ ਦਾ ਵੀ ਐਲਾਨ ਹੈ ਕੀਤਾ ਜਾਂਦਾ ਹੈ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ l ਜਿਸ ਕਾਰਨ ਦਫਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ l ਦਰਅਸਲ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ l

ਸੂਬਾ ਸਰਕਾਰ ਨੇ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸ਼ੁਭ ਅਵਸਰ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ l ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ 04 ਸਤੰਬਰ, 2024 ਨੂੰ ਬੰਦ ਰਹਿਣਗੇ। ਇਸ ਸੰਬੰਧੀ ਪ੍ਰਸੋਨਲ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਵਿੱਚ ਇਹ ਗੱਲ ਸਪਸ਼ਟ ਤੇ ਸਾਫ ਆਖ ਦਿੱਤੀ ਗਈ ਹੈ ਕਿ ਚਾਰ ਸਤੰਬਰ ਨੂੰ ਜਿੰਨੇ ਵੀ ਸਰਕਾਰੀ ਦਫਤਰ ਹਨ ਉਹ ਬੰਦ ਰਹਿਣਗੇ l ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਵੀ ਪੰਜਾਬ ਦੇ ਨਾਲ ਤੇ ਗੁਰੂਆਂ ਪੀਰਾਂ ਦੇ ਨਾਲ ਜੁੜੇ ਹੋਏ ਦਿਹਾੜਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਖੋ ਵੱਖਰੇ ਪ੍ਰੋਗਰਾਮ ਕਰਵਾ ਕੇ ਪੰਜਾਬ ਦੇ ਲੋਕਾਂ ਨੂੰ ਉਹਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਨਾਲ ਦੀ ਨਾਲ ਸੂਬੇ ਅੰਦਰ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ ਤਾਂ ਜੋ ਪੰਜਾਬ ਭਰ ਦੇ ਲੋਕਾਂ ਨੂੰ ਪਤਾ ਚੱਲ ਸਕੇ ਕਿ ਕਿਹੜੀ ਮਹਾਨ ਸ਼ਖਸ਼ੀਅਤ ਦੇ ਨਾਲ ਸੰਬੰਧਿਤ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਹੋਇਆ ਹੈ।