ਪੰਜਾਬ ਚ ਇਥੇ 4 ਭੈਣਾਂ ਦੇ ਇਕਲੋਤੇ ਭਰਾ ਨੇ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਬੇਰੋਜਗਾਰੀ ਤੋਂ ਤੰਗ ਆ ਚੁਕਿਆ ਖੌਫਨਾਕ ਕਦਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਸੁਰੱਖਿਅਤ ਰਹਿ ਸਕਣ ਅਤੇ ਆਪਣੇ ਭਵਿੱਖ ਨੂੰ ਵੀ ਬਣਾ ਸਕਣ। ਪਰ ਹਰ ਇਕ ਪਰਿਵਾਰ ਅਜਿਹਾ ਨਹੀਂ ਕਰ ਸਕਦਾ ਜਿੱਥੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਉਥੇ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਪੜ੍ਹਾ-ਲਿਖਾ ਕੇ ਆਪਣੀ ਆਰਥਿਕ ਸਥਿਤੀ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੜਾਈ ਕੀਤੇ ਜਾਣ ਦੇ ਬਾਵਜੂਦ ਵੀ ਨੌਜਵਾਨਾਂ ਨੂੰ ਨੌਕਰੀ ਨਾ ਮਿਲਣ ਤੇ ਚੱਲਦਿਆਂ ਹੋਇਆਂ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਪੰਜਾਬੀ ਜਿੱਥੇ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ ਜਿੱਥੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਖ਼ੌਫ਼ਨਾਕ ਕਦਮ ਚੁੱਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੇਟੀਆਣਾ ਅਧੀਨ ਆਉਂਦੇ ਪਿੰਡ ਢੱਕੋਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਡਿਪਲੋਮਾ ਹੋਲਡਰ ਨੌਜਵਾਨ 24 ਸਾਲਾ ਪ੍ਰਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਬੇਰੁਜ਼ਗਾਰੀ ਤੇ ਚਲਦਿਆਂ ਹੋਇਆਂ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਰਿਹਾ ਸੀ।

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ ਉਥੇ ਹੀ ਇਸ ਨੌਜਵਾਨ ਨੂੰ ਕਿਤੇ ਵੀ ਕੋਈ ਨੌਕਰੀ ਨਾ ਮਿਲਣ ਤੇ ਚਲਦਿਆਂ ਹੋਇਆਂ ਇਹ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਭਾਰੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਜਿਸ ਦੇ ਚਲਦਿਆਂ ਹੋਇਆਂ ਬੀਤੇ ਕਲ ਚਾਰ ਵਜੇ ਦੇ ਕਰੀਬ ਇਸ ਨੌਜਵਾਨ ਵੱਲੋਂ ਆਪਣੇ ਘਰ ਦੇ ਕਮਰੇ ਵਿੱਚ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿੱਥੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਉਥੇ ਹੀ ਆਪਣੇ ਮਾਂ ਬਾਪ ਦਾ ਇਕਲੌਤਾ ਸਹਾਰਾ ਵੀ ਸੀ।