ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ ਉੱਥੇ ਹੀ ਬਹੁਤ ਸਾਰੇ ਅਜਿਹੇ ਦਰਿਆ ਦਿਲ ਦੇ ਲੋਕ ਹੁੰਦੇ ਹਨ ਜੋ ਲੋਕਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਸਮੇਂ ਸਮੇਂ ਤੇ ਜਰੂਰਤ ਹੋਵੇ ਉੱਥੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਕਿਸਾਨੀ ਮੋਰਚੇ ਦੇ ਵਿੱਚ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲਗਾਤਾਰ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਜਿਸ ਸਦਕਾ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਦਰਪੇਸ਼ ਨਹੀਂ ਆ ਰਹੀ।
ਪੰਜਾਬ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਸਮਾਜਿਕ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਲੋਕਾਂ ਦੀ ਆਰਥਿਕ ਪੱਧਰ ਤੇ ਮਦਦ ਕੀਤੀ ਜਾਂਦੀ ਹੈ। ਉੱਥੇ ਹੀ ਉਹਨਾਂ ਨੂੰ ਮੈਡੀਕਲ ਸਹੂਲਤਾਂ ਵੀ ਮੁਹਈਆ ਕਰਵਾਈਆ ਜਾਂਦੀਆਂ ਹਨ। ਜਿਸ ਦਾ ਫਾਇਦਾ ਉਹਨਾਂ ਗਰੀਬ ਪਰਿਵਾਰਾਂ ਨੂੰ ਹੁੰਦਾ ਹੈ ਜੋ ਹਸਪਤਾਲਾਂ ਵਿਚ ਵਧੇਰੇ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ। ਹੁਣ ਪੰਜਾਬ ਵਿੱਚ ਹੈ 5 ਅਗਸਤ ਲਈ ਇਨ੍ਹਾਂ ਲੋਕਾਂ ਵੱਲੋਂ ਇਹ ਐਲਾਨ ਹੋ ਗਿਆ ਹੈ ਜਿਥੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਇਹ ਕੰਮ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰਾਹਤ ਭਰੀ ਖਬਰ ਨਵਾਂਸ਼ਹਿਰ ਅਧੀਨ ਆਉਂਦੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਹਮਣੇ ਆਈ ਹੈ। ਜਿੱਥੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਕਾਹਮਾ ਪ੍ਰਧਾਨ ਸਰਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਅਤੇ ਸਰਦਾਰ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਵੱਲੋਂ ਦੱਸਿਆ ਗਿਆ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦਾਂ ਅਤੇ ਉਨ੍ਹਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਹ ਕੈਂਪ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਮਾਤਾ ਪਿਤਾ ਜੀ ਬੇਬੇ ਬਿਸ਼ਨ ਕੌਰ ਅਤੇ ਸਵਰਗੀ ਸਰਦਾਰ ਤਾਰਾ ਸਿੰਘ ਨੂੰ ਨਿੱਘੀ ਅਤੇ ਮਿੱਠੀ ਸ਼ਰਧਾਂਜਲੀ ਭੇਟ ਕਰਦੇ ਹੋਏ ਲਗਾਇਆ ਜਾ ਰਿਹਾ ਹੈ। ਇਹ ਮੈਡੀਕਲ ਕੈਂਪ 5 ਅਗਸਤ ਨੂੰ ਵੀਰਵਾਰ ਦੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਫਰੀ ਮੈਡੀਕਲ ਚੈਕਅੱਪ ਕੈਂਪ ਵਿੱਚ ਇਸ ਇਲਾਕੇ ਦੇ ਲੋੜਵੰਦ ਮਰੀਜ਼ ਲਾਭ ਲੈ ਸਕਦੇ ਹਨ।
Previous Postਸਾਵਧਾਨ ਪੰਜਾਬ ਚ ਸਫ਼ਰ ਕਰਨ ਵਾਲੇ – ਇਹਨਾਂ ਵਲੋਂ ਕੱਲ੍ਹ ਤੋਂ 4 ਘੰਟਿਆਂ ਲਈ ਹੋਇਆ ਇਹ ਐਲਾਨ
Next Postਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਅਲਰਟ – ਗਰਜਾਂ ਤੇ ਤੂਫ਼ਾਨ ਨਾਲ ਭਾਰੀ ਮੀਂਹ ਬਾਰੇ