ਆਈ ਤਾਜਾ ਵੱਡੀ ਖਬਰ
ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਵੱਲੋਂ ਆਰੰਭ ਕੀਤੇ ਗਏ ਸੰਘਰਸ਼ ਨੂੰ ਖਤਮ ਕੀਤਾ ਜਾ ਸਕੇ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਇਸ ਉਪਰ ਨਾ ਕਰ ਦਿੱਤੀ ਗਈ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨ ਲਈ ਜਗ੍ਹਾ ਜਗ੍ਹਾ ਤੇ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਵਿਚ ਇਥੇ 5 ਅਪ੍ਰੈਲ ਬਾਰੇ ਇਹਨਾਂ ਵਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਹਰ ਵਰਗ ਵੱਲੋਂ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਬਾਘਾ ਪੁਰਾਣਾ ਵਿੱਚ ਫੈੱਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਲੋਂ ਅੱਜ ਪ੍ਰੈੱਸ ਮੀਟਿੰਗ ਕੀਤੀ ਗਈ। ਜਿੱਥੇ ਆੜਤੀਆ ਐਸੋਸੀਏਸ਼ਨ ਵੱਲੋਂ ਵਧ-ਚੜ੍ਹ ਕੇ ਕਿਸਾਨਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਮੌਕੇ ਸੂਬਾ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ 5 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 10
ਵਜੇ ਬਾਘਾ ਪੁਰਾਣਾ ਦੀ ਕੋਟਕਪੁਰਾ ਸੜਕ ਉੱਪਰ ਸਥਿੱਤ ਨਵੀਂ ਦਾਣਾ ਮੰਡੀ ਵਿੱਚ ‘ਮੰਡੀ ਬਚਾਓ ਮਹਾਂ ਸੰਮੇਲਨ’ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਵੱਧ ਤੋਂ ਵੱਧ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਤਾਂ ਜੋ ਇਸ ਸੇਕ ਕਿ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਇਸ ਮਹਾਂ ਸੰਮੇਲਨ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ,ਡਾ:ਦਰਸ਼ਨ
ਪਾਲ,ਪ੍ਰੋਫੈਸਰ ਮਨਜੀਤ ਸਿੰਘ,ਰਿਟਾ:ਆਈ.ਏ.ਐੱਸ ਐੱਸ.ਆਰ ਲੱਧੜ,ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਆਗੂ ਵੀ ਵੱਡੇ ਪੱਧਰ ਇਸ ਸ਼ਾਮਲ ਹੋ ਕੇ ਇਸ ਮਹਾਂ ਸੰਮੇਲਨ ਨੂੰ ਸੰਬੋਧਨ ਕਰਨਗੇ।ਜਿਸ ਵਿਚ ਜਿੱਥੇ
ਪੰਜਾਬ ਦੇ ਕੋਨੇ ਕੋਨੇ ਤੋਂ ਆੜ੍ਹਤੀਏ,ਕਿਸਾਨ,ਮੁਨੀਮ,ਮੰਡੀ ਮਜਦੂਰ ਵੱਡੇ ਪੱਧਰ ਤੇ ਸ਼ਾਮਲ ਹੋਣਗੇ । ਆੜਤੀਆ ਐਸੋਸੀਏਸ਼ਨ ਵੱਲੋਂ 5 ਅਪ੍ਰੈਲ ਨੂੰ ਸਭ ਲੋਕਾਂ ਨੂੰ ਇਸ ਮਹਾਂ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
Previous Postਹੁਣ ਘਰਾਂ ਚ ਬਿਜਲੀ ਆਵੇਗੀ ਇਸ ਤਰਾਂ- ਸੁਣ ਹਰ ਕੋਈ ਰਹਿ ਗਿਆ ਹੈਰਾਨ , ਸਾਰੀ ਦੁਨੀਆਂ ਤੇ ਚਰਚਾ
Next Postਕੋਰੋਨਾ ਵਾਇਰਸ ਦਾ ਕਰਕੇ ਪੰਜਾਬ ਬਾਰੇ ਆਈ ਇਹ ਵੱਡੀ ਮਾੜੀ ਖਬਰ – ਚਿੰਤਾ ਚ ਪਈ ਸਰਕਾਰ