ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਕਈ ਵਾਰ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ , ਜਿਹੜਾ ਵੱਡਾ ਨੁਕਸਾਨ ਕਰ ਜਾਂਦੀਆਂ ਹਨ । ਅਜਿਹੀਆਂ ਘਟਨਾਵਾਂ ਦੇ ਉੱਪਰ ਠਲ ਪਾਉਣ ਦੇ ਲਈ ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਸਖਤ ਹੁਕਮ ਜਾਰੀ ਕੀਤੇ ਜਾਂਦੇ ਹਨ । ਹੁਣ ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ 5 ਵਜੇ ਤੋਂ ਲੈ ਕੇ 7 ਵਜੇ ਤੱਕ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਉਲੰਘਨਾ ਕਰਦਾ ਹੈ ਤਾਂ, ਉਹਨਾਂ ਉੱਪਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਖਬਰ ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ ਜੁੜੀ ਹੋਈ ਹੈ । ਜਿੱਥੇ ਫਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸਖਤ ਹੁਕਮ ਜਾਰੀ ਕੀਤੇ ਹਨ। ਉਹਨਾਂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਅੰਦਰ ਕੁਝ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ । ਦਸਦਿਆਂ ਕਿ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਇਹਨਾਂ ਹੁਕਮਾਂ ਮੁਤਾਬਕ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਫੈਸਲਾ ਲਿਆ ਗਿਆ ਹੈ ਕਿ ਇਸ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ‘ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਇਨਾ ਹੀ ਨਹੀਂ ਸਗੋਂ ਉਹਨਾਂ ਨੇ ਬੋਰਵੈੱਲਾਂ/ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾ ਦਿੱਤੀ , ਇਹਨਾਂ ਪਾਬੰਦੀਆਂ ਦੇ ਕਾਰਨ ਵੱਡੇ ਨੁਕਸਾਨ ਹੋਣ ਤੋਂ ਬਚਾਅ ਹੋਵੇਗਾ । ਇਸ ਸਬੰਧੀ ਉਹਨਾਂ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ । ਇਸ ਨੋਟੀਫਿਕੇਸ਼ਨ ਦੇ ਵਿੱਚ ਇਹ ਗੱਲ ਸਾਫ ਆਖੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ, ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ।
Previous Postਪੰਜਾਬ ਚ ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ , ਇਹਨਾਂ ਜਿਲਿਆਂ ਲਈ ਜਾਰੀ ਹੋਇਆ ਅਲਰਟ
Next Postਪੰਜਾਬ ਪੁਲਿਸ ਕਰ ਰਹੀ ਪ੍ਰਸਿੱਧ ਗਾਇਕ ਦੀ ਭਾਲ , ਕੀਤੀ ਜਾ ਰਹੀ ਛਾਪੇਮਾਰੀ