ਪੰਜਾਬ ਚ ਇਥੇ 7 ਵੀਂ ਜਮਾਤ ਦਾ ਵਿਦਿਆਰਥੀ ਨਿਕਲਿਆ ਪੌਜੇਟਿਵ – ਮਾਪਿਆਂ ਨੂੰ ਪਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਬੀਤੇ ਸਾਲ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਕੀਤੀ ਗਈ ਤਾਲਾਬੰਦੀ ਦੇ ਕਾਰਨ ਲੋਕਾਂ ਦਾ ਰੁਜ਼ਗਾਰ ਚਲੇ ਜਾਣ ਕਾਰਨ ਵੀ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਵੀ ਕਾਫੀ ਨੁਕਸਾਨ ਹੋਇਆ ਜਿੱਥੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ। ਟੀਕਾਕਰਨ ਮੁਹਿੰਮ ਦਾ ਆਰੰਭ ਕਰਨ ਤੋਂ ਬਾਅਦ ਜਿਥੇ ਕੋਰੋਨਾ ਕੇਸਾਂ ਵਿੱਚ ਕਮੀ ਤੋਂ ਬਾਅਦ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ। ਉੱਥੇ ਹੀ ਸਕੂਲ ਆਉਣ ਵਾਲੇ ਅਧਿਆਪਕਾਂ ਅਤੇ ਬਾਕੀ ਸਟਾਫ ਦਾ ਕਰੋਨਾਂ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਪਰ ਹੁਣ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਵੈਰੀਏਂਟ ਦੇ ਕਈ ਕੇਸ ਪੰਜਾਬ ਵਿੱਚ ਆ ਜਾਣ ਕਾਰਨ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਸਕੂਲਾਂ ਵਿੱਚ ਕਈ ਬੱਚਿਆਂ ਅਤੇ ਅਧਿਆਪਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਹੁਣ ਪੰਜਾਬ ਵਿੱਚ ਇਥੇ 7 ਵੀ ਜਮਾਤ ਦਾ ਵਿਦਿਆਰਥੀ ਉਹਨਾਂ ਦੀ ਚਪੇਟ ਵਿੱਚ ਆਇਆ ਹੈ ਜਿਥੇ ਮਾਪਿਆਂ ਨੂੰ ਚਿੰਤਾ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਸ਼ਹਿਰ ਵਿੱਚ ਸਮਿਟਰੀ ਰੋਡ ਤੇ ਸਥਿੱਤ ਇੱਕ ਸਰਕਾਰੀ ਮਾਡਲ ਸਕੂਲ ਤੋਂ ਸਾਹਮਣੇ ਆਇਆ ਹੈ।

ਜਿੱਥੇ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਉਥੇ ਹੀ ਸੱਤਵੀਂ ਕਲਾਸ ਦਾ ਇਕ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਇਆ ਹੋਇਆ ਪਾਇਆ ਗਿਆ ਹੈ। ਇਸ ਵਿਅਕਤੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਐਸ ਪੀ ਸਿੰਘ ਵੱਲੋਂ ਕੀਤੀ ਗਈ ਹੈ। ਜਿੱਥੇ ਇਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਬਾਕੀ ਬੱਚਿਆਂ ਦੀ ਜਾਂਚ ਕੀਤੇ ਜਾਣ ਵਾਸਤੇ ਵਿਭਾਗ ਦੀਆਂ ਟੀਮਾਂ ਨੂੰ ਸਕੂਲ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਬੱਚੇ ਦੇ ਮਾਪਿਆਂ ਵਿਚ ਵੀ ਚਿੰਤਾ ਵੇਖੀ ਜਾ ਰਹੀ ਹੈ।

ਉਥੇ ਹੀ ਜਾਂਚ ਟੀਮਾਂ ਵੱਲੋਂ ਇਸ ਬੱਚੇ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਅਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ 70 ਦੇ ਕਰੀਬ ਟੈਸਟ ਕੀਤੇ ਗਏ ਹਨ। ਉਸੇ ਹੀ ਸੈਕਰਡ ਹਾਰਟ ਕਾਨਵੈਂਟ ਸਕੂਲ ਵਿੱਚ ਵੀ ਕੱਲ ਸੌ ਤੋਂ ਵਧੇਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਜਿਨ੍ਹਾਂ ਵਿਚੋਂ 50 ਲੋਕਾਂ ਦੀ ਨੈਗੇਟਿਵ ਰਿਪੋਰਟ ਆ ਗਈ ਹੈ, ਤੇ ਬਾਕੀਆਂ ਦੀ ਰਿਪੋਰਟ ਅਜੇ ਆਉਣੀ ਹੈ।