ਪੰਜਾਬ ਚ ਇਥੇ PUB G ਗੇਮ ਚ ਹਾਰਨ ਤੋਂ ਦੁਖੀ ਹੋ ਮਾਪਿਆਂ ਦੇ ਇਕਲੋਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਸਾਲਾਂ ਤੋਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਧੇਰੇ ਸਮਾਂ ਇੰਟਰਨੈੱਟ ਉੱਪਰ ਗੁਜ਼ਾਰਿਆ ਜਾਂਦਾ ਹੈ ਉੱਥੇ ਹੀ ਕਈ ਨੌਜਵਾਨਾਂ ਵੱਲੋਂ ਇੰਟਰਨੈਟ ਉਪਰ ਆਨਲਾਈਨ ਗੇਮਾਂ ਖੇਡਣ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਕਰੋਨਾ ਦੇ ਦੌਰ ਵਿਚ ਜਿਥੇ ਵਿਦਿਅਕ ਅਦਾਰੇ ਬੰਦ ਹੋ ਗਏ ਸਨ ਅਤੇ ਕਈ ਕੰਮ-ਕਾਜ ਠੱਪ ਹੋ ਗਏ ਸਨ ਅਤੇ ਇਸੇ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਲਈ ਮਜਬੂਰ ਹੋਣਾ ਪਿਆ ਸੀ। ਇਸ ਸਮੇਂ ਦੌਰਾਨ ਜਿੱਥੇ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰੇ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇੰਟਰਨੈਟ ਤੇ ਵਧੇਰੇ ਸਮਾਂ ਬਤੀਤ ਕੀਤਾ ਗਿਆ। ਨੌਜਵਾਨਾਂ ਵਿੱਚ ਜਿਥੇ ਪਬ ਜੀ ਗੇਮ ਖੇਡਣ ਦਾ ਰੁਝਾਨ ਵਧਿਆ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਪਬਜੀ ਗੇਮ ਖੇਡਣ ਦੌਰਾਨ ਹਾਰ ਹੋਣ ਤੋਂ ਦੁਖੀ ਹੋਏ ਮਾਪਿਆਂ ਦੇ ਇਕਲੋਤੇ ਪੁੱਤਰ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ ਅਧੀਨ ਆਉਂਦੇ ਪਿੰਡ ਭੱਬਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 17 ਸਾਲਾ ਲੜਕੇ ਵਨੀਤ ਸਿੰਘ ਪੁੱਤਰ ਮੋਹਨ ਸਿੰਘ ਵੱਲੋਂ ਇਸ ਲਈ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਇਸ ਲੜਕੇ ਵੱਲੋਂ ਘਰ ਵਿੱਚ ਹੀ ਪਬਜੀ ਗੇਮ ਖੇਡੀ ਜਾ ਰਹੀ ਸੀ।

ਇਸ ਗੇਮ ਦੇ ਦੌਰਾਨ ਜਿੱਥੇ ਖੇਡਦੇ ਹੋਏ ਇਹ ਲੜਕਾ ਹਾਰ ਗਿਆ ਅਤੇ ਉਸ ਵੱਲੋਂ ਆਪਣੀ ਹਾਰ ਨਾ ਸਵੀਕਾਰ ਕਰਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਇਸ ਨੌਜਵਾਨ ਵੱਲੋਂ ਇਹ ਕਦਮ ਉਸ ਸਮੇਂ ਚੁਕਿਆ ਗਿਆ ਜਦੋਂ ਉਸਦੇ ਮਾਤਾ-ਪਿਤਾ ਘਰ ਨਹੀਂ ਸਨ ਅਤੇ ਉਸ ਦੀ ਭੈਣ ਵੀ ਆਪਣੇ ਮਾਮੇ ਦੇ ਘਰ ਗਈ ਹੋਈ ਸੀ।

ਮਾਤਾ ਪਿਤਾ ਜਿਸ ਸਮੇਂ ਬੈਂਕ ਤੋਂ ਪੈਸੇ ਕਢਵਾ ਕੇ ਘਰ ਪਰਤੇ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਜਦੋਂ ਉਨ੍ਹਾਂ ਵੱਲੋਂ ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਵੇਖੀ ਗਈ। ਜਿੱਥੇ ਉਹ ਤੁਰੰਤ ਹੀ ਉਸ ਨੂੰ ਹਸਪਤਾਲ ਲੈ ਗਿਆ ਪਰ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।