ਪੰਜਾਬ ਚ ਇਥੋਂ ਚੱਕਾ ਜਾਮ ਬਾਰੇ ਆਈ ਵੱਡੀ ਖਬਰ – ਇਹਨਾਂ ਵਲੋਂ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਦੁਨੀਆ ਦੇ ਕੋਨੇ ਕੋਨੇ ਵਿੱਚ ਰਹਿਣ ਵਾਲਾ ਹਰ ਇਨਸਾਨ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਸਤੇ ਕੋਈ ਨਾ ਕੋਈ ਕੰਮ ਕਰਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੇ। ਇਸ ਕੰਮ ਕਾਰ ਦੇ ਦੌਰ ਵਿਚ ਜਿਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਕੰਮ ਦੇ ਦੌਰਾਨ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਲੋਕਾਂ ਦੇ ਸਨਮਾਨ ਨੂੰ ਠੇਸ ਪਹੁੰਚਾ ਰਹੀਆਂ ਹਨ। ਕਰੋਨਾ ਕਾਰਨ ਪਹਿਲਾ ਹੀ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋ ਜਾਣ ਕਾਰਨ ਕਈ ਪਰਵਾਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿਥੇ ਮੁੜ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿੱਚ ਲਿਆ ਰਹੀਆਂ ਹਨ।

ਪੰਜਾਬ ਵਿੱਚ ਏਥੇ ਹੁਣ ਇਨ੍ਹਾਂ ਵਲੋ ਚੱਕਾ ਜਾਮ ਕਰਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਜੀਐਮ ਵਲੋ ਬੀਆਰਟੀਐਸ ਬੱਸ ਦੇ ਡਰਾਈਵਰ ਨਾਲ ਦੁਰਵਿਵਹਾਰ ਕੀਤਾ ਗਿਆ। ਇਨ੍ਹਾਂ ਤੋਂ ਬਾਅਦ ਜਿਥੇ ਮੈਟਰੋ ਬੱਸਾਂ ਚਾਲਕ ਵੱਲੋਂ ਡਰਾਈਵਰ ਸੁਖਦੇਵ ਸਿੰਘ ਨਾਲ ਕੀਤੇ ਗਏ ਦੁਰਵਿਹਾਰ ਨੂੰ ਦੇਖਦੇ ਹੋਏ ਚੱਕਾ ਜਾਮ ਕਰ ਦਿੱਤਾ ਗਿਆ ।

ਜਿਨ੍ਹਾਂ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ, ਕਿ ਅੰਮ੍ਰਿਤਸਰ ਦੇ ਵਿੱਚ ਜਿਥੇ ਵੱਡੀ ਗਿਣਤੀ ਵਿੱਚ ਲੋਕ ਮੈਟਰੋ ਬੱਸਾਂ ਵਿਚ ਸਫ਼ਰ ਕਰਦੇ ਹਨ ਅਤੇ ਡਰਾਇਵਰਾਂ ਵੱਲੋਂ ਵੀ ਆਪਣਾ ਕੰਮ ਸਹੀ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਤਨਖਾਹ ਵਿੱਚੋਂ ਪੈਸੇ ਕੱਟੇ ਗਏ ਹਨ। ਜੋ ਕਿ ਡੀਜ਼ਲ ਦੀ ਐਵਰੇਜ਼ ਘੱਟ ਆਉਣ ਕਾਰਨ ਕੱਟੇ ਹਨ।

ਡਰਾਈਵਰ ਸੁਖਦੇਵ ਸਿੰਘ ਜਿਸ ਬਾਰੇ ਗੱਲ ਕਰਨ ਜੀ ਐਮ ਭੁਪਿੰਦਰ ਸਿੰਘ ਕੋਲ ਗਏ ਸਨ ਜਿਨ੍ਹਾਂ ਵੱਲੋਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ। ਹੁਣ ਬੱਸ ਚਾਲਕ ਵੱਲੋਂ ਜਿੱਥੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ ਉਥੇ ਹੀ ਆਖਿਆ ਗਿਆ ਹੈ ਕਿ ਜਦੋਂ ਤੱਕ ਉਹਨਾਂ ਦੀ ਕੱਟੀ ਗਈ ਤਨਖਾਹ ਉਨ੍ਹਾਂ ਦੇ ਖਾਤਿਆਂ ਵਿਚ ਨਹੀਂ ਪਾਈ ਜਾਂਦੀ, ਉਸ ਸਮੇਂ ਤੱਕ ਇਹ ਚੱਕਾ ਇਸੇ ਤਰਾਂ ਜਾਮ ਰਖਿਆ ਜਾਵੇਗਾ। ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਇਸ ਬਾਰੇ ਸ਼ਿਕਾਇਤ ਕਰਨ ਲਈ ਪੁਲਿਸ ਕਮਿਸ਼ਨਰ ਕੋਲ ਵੀ ਜਾਣਗੇ।