ਪੰਜਾਬ ਚ ਇਥੋਂ 3 ਦਿਨਾਂ ਲਈ ਬਿਜਲੀ ਦੇ ਬਾਰੇ ਆਈ ਇਹ ਵੱਡੀ ਖਬਰ – ਕਰਲੋ ਤਿਆਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਹਾਦਸਿਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਖਤ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਹੋ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਤ ਹੋ ਜਾਂਦੇ। ਅੱਜ ਦੇ ਦੌਰ ਵਿਚ ਜਿਥੇ ਬਿਜਲੀ ਦੀ ਖਪਤ ਸਭ ਪਾਸੇ ਕੀਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਕਾਰੋਬਾਰ ਵੀ ਇਸ ਬਿਜਲੀ ਦੇ ਕਾਰਨ ਹੀ ਚੱਲਦੇ ਹਨ। ਅਗਰ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਜਾਂਦੇ ਹਨ।

ਉਥੇ ਹੀ ਕਿਸੇ ਵਿਅਕਤੀ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕਾਂ ਦੇ ਰੁਜ਼ਗਾਰ ਬੰਦ ਹੋ ਰਹੇ ਹਨ। ਪੰਜਾਬ ਵਿਚ ਹੁਣ ਤਿੰਨ ਦਿਨਾਂ ਲਈ ਇਥੇ ਬਿਜਲੀ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਿੱਚ ਜਨਤਾ ਨਗਰ ਇਲੈਕਟ੍ਰਿਕ ਸਿਟੀ ਵਿੱਚ ਆਈ ਖਰਾਬੀ ਦੇ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਤਿੰਨ ਦਿਨਾਂ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਇਸ ਖੇਤਰ ਦੀ ਬਿਜਲੀ ਪ੍ਰਭਾਵਤ ਹੋਣ ਕਾਰਨ ਤਿੰਨ ਦਿਨ ਲੱਗ ਸਕਦੇ ਹਨ, ਜਿਸ ਤੋਂ ਬਾਅਦ ਮੁੜ ਬਿਜਲੀ ਨੂੰ ਬਹਾਲ ਕੀਤਾ ਜਾਵੇਗਾ।

ਮੰਗਲਵਾਰ ਰਾਤ ਨੂੰ ਜਿੱਥੇ ਇਕ ਟਰੱਕ ਵੱਲੋਂ ਮੁੱਖ ਲਾਈਨ ਟਾਵਰ ਨੂੰ ਟੱਕਰ ਮਾਰ ਦਿੱਤੀ ਗਈ। ਉਥੇ ਹੀ ਜਨਤਾ ਨਗਰ ਡਵੀਜ਼ਨ ਦੀਆਂ 66 ਕੇਵੀ ਹਾਈਟੈਨਸ਼ਨ ਮੁਖ ਸਪਲਾਈ ਪ੍ਰਭਾਵਿਤ ਹੋਈ ਹੈ। ਜਿਸ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਤਿੰਨ ਦਿਨ ਬਿਜਲੀ ਦੀ ਮੁਸ਼ਕਲ ਨਾਲ ਜੂਝਣਾ ਪੈ ਸਕਦਾ ਹੈ। ਇਸ ਬਿਜਲੀ ਨੂੰ ਫਿਰ ਤੋਂ ਬਹਾਲ ਕਰਨ ਲਈ ਕਰਮਚਾਰੀਆਂ ਵੱਲੋਂ ਤਿੰਨ ਦਿਨ ਲੱਗ ਸਕਦੇ ਹਨ। ਇਸ ਬਿਜਲੀ ਦੇ ਕੱਟ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਸ ਖੇਤਰ ਵਿੱਚ ਉਦਯੋਗ ਜਗਤ ਵੀ ਪ੍ਰਭਾਵਿਤ ਹੋ ਰਿਹਾ ਹੈ।

ਜਨਤਾ ਨਗਰ ਪਾਵਰ ਹਾਊਸ ਤੋਂ ਚੱਲਣ ਵਾਲੀ ਬਿਜਲੀ ਦੀ ਸਪਲਾਈ ਨੂੰ ਕੁਝ ਬਦਲ ਦਿੱਤਾ ਗਿਆ ਹੈ ਅਤੇ ਮਿਲਰ ਗੰਜ ਤੋਂ ਆਉਣ ਵਾਲੀ ਬਿਜਲੀ ਦੀ ਸਪਲਾਈ ਕੀਤੀ ਜਾ ਰਹੀ ਹੈ। ਜੋ ਕਿ ਘੱਟ ਸ਼ੇਡਿੰਗ ਵਿੱਚ ਆ ਰਹੀ ਹੈ। ਹਾਦਸੇ ਵਾਲੀ ਜਗ੍ਹਾ ਤੇ ਪਹੁੰਚ ਕੇ ਜਿਥੇ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਉਥੇ ਹੀ ਭੁਪਿੰਦਰ ਸਿੰਘ ਖੋਸਲਾ ਵੱਲੋਂ ਗਿੱਲ ਰੋਡ ਤੇ ਹੋਏ ਇਸ ਹਾਦਸੇ ਦੀ ਜਾਂਚ ਵੀ ਕਰਵਾਈ ਜਾ ਰਹੀ ਹੈ। ਟੱਕਰ ਮਾਰਨ ਵਾਲੇ ਟਰੱਕ ਡਰਾਈਵਰ ਨੂੰ ਵੀ ਕਾਬੂ ਕੀਤਾ ਗਿਆ ਹੈ।