ਪੰਜਾਬ ਚ ਇਸ ਕਾਰਨ 30-40 ਜਾਣਿਆਂ ਤੇ ਕੇਸ ਹੋਏ ਦਰਜ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵਿੱਚ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨਾਲ ਹੁਣ ਤੱਕ ਕਿਸਾਨ ਆਗੂਆਂ ਦੀ ਮੀਟਿੰਗ ਬੇਨਤੀਜਾ ਰਹੀਆਂ ਹਨ। ਕਿਸਾਨ ਪਿਛਲੇ ਮਹੀਨੇ ਦੀ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਸੰਘਰਸ਼ ਕਰ ਰਹੇ ਹਨ। ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇ ਬੰਦੀਆਂ ਵੱਲੋਂ ਪੰਜਾਬ ਵਿੱਚ ਵੀ ਭਾਜਪਾ ਨੇਤਾਵਾਂ ਦਾ ਘਿਰਾਉ ਕੀਤਾ ਜਾ ਰਿਹਾ ਹੈ।

ਇਸੇ ਨਾਲ ਹੀ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਮੋਬਾਈਲ ਟਾਵਰ ਤੇ ਮਾਲਜ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵਰਗ ਵਾਸੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਤੇ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਜਿਸ ਦਾ ਲਾਈਵ ਪ੍ਰਸਾਰਨ ਵੱਖ-ਵੱਖ ਸ਼ਹਿਰਾਂ ਦੇ ਵਿਚ ਹੋ ਰਿਹਾ ਸੀ। ਕਿਸਾਨਾਂ ਵੱਲੋਂ ਉਨ੍ਹਾਂ ਸਥਾਨਾਂ ਤੇ ਪਹੁੰਚ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਇਸ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਪੰਜਾਬ ਵਿਚ ਹੁਣ 30 ਤੋਂ 40 ਜਾਣਿਆਂ ਤੇ ਕੇਸ ਦਰਜ ਹੋਣ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਕਰਨ ਲਈ ਵੱਡੇ ਪੱਧਰ ਤੇ ਸਮਾਰੋਹ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਜਿੱਥੇ ਐਲ ਸੀਡੀ ਵੀ ਲਗਾਈਆਂ ਗਈਆਂ ਸਨ ਜਿਸ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਨਾ ਸੀ। ਕਿਸਾਨਾਂ ਵੱਲੋਂ ਇਸ ਸਮਾਰੋਹ ਦਾ ਵਿਰੋਧ ਕਰਨ ਤੇ ਪੁਲਿਸ ਵੱਲੋਂ ਰੋਕਿਆ ਗਿਆ।

ਜਿਸ ਕਾਰਨ ਸਥਿਤੀ ਤ-ਣਾ-ਅ-ਪੂ-ਰ-ਣ ਹੋ ਗਈ ਅਤੇ ਕਿਸਾਨਾਂ ਵੱਲੋਂ ਰੋਹ ਵਿੱਚ ਆ ਕੇ ਕੁਰਸੀਆਂ ਤੇ ਕੁਝ ਹੋਰ ਚੀਜ਼ਾਂ ਦੀ ਭੰ-ਨ-ਤੋ-ੜ ਕੀਤੀ ਗਈ। ਬੀਜੇਪੀ ਵੱਲੋਂ ਬਠਿੰਡਾ ਵਿੱਚ ਹੋਈ ਇਸ ਝ-ੜ-ਪ ਲਈ ਬੀਜੇਪੀ ਦੇ ਬਠਿੰਡਾ ਤੋਂ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਦੇ ਅਧਾਰ ਤੇ 30 ਤੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿਅਕਤੀਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ ਮੌਕੇ ਬੀਜੇਪੀ ਵੱਲੋਂ ਆਯੋਜਿਤ ਸ਼ੁੱਕਰਵਾਰ ਨੂੰ ਬਠਿੰਡਾ ਦੇ ਅਮਰੀਕ ਰੋਡ ਤੇ ਇੱਕ ਸਮਾਗਮ ਵਿੱਚ ਭੰ-ਨ-ਤੋ-ੜ ਕੀਤੀ ਗਈ ਸੀ।