ਪੰਜਾਬ ਚ ਇਸ ਜਿਲ੍ਹੇ ਚ 17 ਫਰਵਰੀ ਨੂੰ ਸਕੂਲਾਂ ਚ ਛੁੱਟੀ ਦਾ ਹੋਇਆ ਐਲਾਨ

ਆਈ ਤਾਜਾ ਵੱਡੀ ਖਬਰ 

ਇਸ ਵਾਰ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਪਾਰਟੀਆਂ ਹੁਣ ਮੁਕਾਬਲੇ ਵਿੱਚ ਅੱਗੇ ਜਾ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਦੇ ਮੁਖੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਪੰਜਾਬ ਵਿੱਚ ਆ ਕੇ ਲਗਾਤਾਰ ਪਾਰਟੀ ਦੀ ਮਜ਼ਬੂਤੀ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਚੋਣ ਕਮਿਸ਼ਨ ਵੱਲੋਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੀ ਜਿਤ ਵਾਸਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿਚ ਆਉਣ ਤੇ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇਸ ਜਿਲ੍ਹੇ ਚ 17 ਫਰਵਰੀ ਨੂੰ ਸਕੂਲਾਂ ਚ ਛੁੱਟੀ ਦਾ ਹੋਇਆ ਐਲਾਨ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।। ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਮੁੱਖ ਧਿਰਾਂ ਵੱਲੋਂ ਆਪਣੀ ਪਾਰਟੀ ਦੀ ਹਮਾਇਤ ਲਈ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਉਥੇ ਹੀ 14 ਫਰਵਰੀ ਨੂੰ ਜਲੰਧਰ ਵਿਖੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਗਏ ਸਨ।

ਹੁਣ 17 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਵਿੱਚ ਉਹਨਾ ਦੇ ਆਉਣ ਨੂੰ ਲੈ ਕੇ ਜਿੱਥੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਉਥੇ ਹੀ ਉਨ੍ਹਾਂ ਦੇ ਦੌਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲੇ ਅਧੀਨ ਆਉਣ ਵਾਲੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕਿਉਂਕਿ 17 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਾਜ਼ਿਲਕਾ ਦੇ ਅਬੋਹਰ ਵਿੱਚ ਦੌਰੇ ਤੇ ਆ ਰਹੇ ਹਨ। ਇਸ ਦੌਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ, ਵਿੱਦਿਅਕ ਸੰਸਥਾਵਾਂ, ਅਤੇ ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਦੇ ਤਹਿਤ ਹੁਣ 17 ਫਰਵਰੀ ਨੂੰ ਫਾਜ਼ਿਲਕਾ ਦੇ ਵਿਚ ਜ਼ਿਲ੍ਹੇ ਅੰਦਰ ਆਉਣ ਵਾਲੇ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ।