ਪੰਜਾਬ ਚ ਇਸ ਦਿਨ ਪੈ ਸਕਦਾ ਮੀਂਹ- ਆਈ ਤਾਜਾ ਵੱਡੀ ਖਬਰ ਮੌਸਮ ਦੇ ਬਾਰੇ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਬਰਸਾਤ ਅਤੇ ਹਵਾਵਾਂ ਦੇ ਕਾਰਣ ਗਰਮੀ ਤੋਂ ਰਾਹਤ ਮਿਲੀ ਸੀ। ਉਥੇ ਹੀ ਦੋ ਦਿਨਾਂ ਤੋਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋਈ ਇਸ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਵਾਰ ਜਿੱਥੇ ਗਰਮੀ ਦਾ ਆਰੰਭ ਫਰਵਰੀ ਦੇ ਆਖਰੀ ਹਫਤੇ ਹੀ ਹੋ ਗਿਆ ਸੀ। ਉਥੇ ਹੀ ਜੂਨ ਵਿਚ ਪੈਣ ਵਾਲੀ ਗਰਮੀ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਤ ਕਰ ਰਹੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਲੋਕਾਂ ਨੂੰ ਪਹਿਲਾਂ ਤੋਂ ਹੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।

ਪੰਜਾਬ ਵਿੱਚ ਇਸ ਦਿਨ ਮੀਂਹ ਪੈ ਸਕਦਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਹੈ। ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਪੰਜਾਬ ਦੇ ਤਾਪਮਾਨ ਵਿੱਚ ਮੌਸਮ ਦੇ ਮਿਜ਼ਾਜ ਦੇ ਬਦਲਣ ਦਾ ਸਿਲਸਿਲਾ ਜਾਰੀ ਰਹੇਗਾ। ਪੰਜਾਬ ਵਿੱਚ ਜਿੱਥੇ ਤਾਲਾਬੰਦੀ ਦੇ ਦੌਰਾਨ ਦੁਕਾਨਦਾਰ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਗਰਮੀ ਦੇ ਕਾਰਣ ਬਹੁਤ ਸਾਰੇ ਕਾਰੋਬਾਰਾਂ ਉਪਰ ਵੀ ਇਸ ਦਾ ਅਸਰ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਬਾਜ਼ਾਰਾਂ ਅੰਦਰ ਸੰਨਾਟਾ ਛਾਇਆ ਦਿਖਾਈ ਦੇ ਰਿਹਾ ਹੈ।

ਅੱਜ ਤਾਪਮਾਨ ਵੱਧ ਤੋਂ ਵੱਧ 42 ਤੇ ਘਟ ਤੋਂ ਘਟ 29 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ, ਤੇ ਆਉਣ ਵਾਲੇ ਦਿਨਾਂ ਵਿੱਚ ਇਹ ਤਾਪਮਾਨ ਵਧ ਕੇ 44 ਡਿਗਰੀ ਤਕ ਹੋਣ ਦੀ ਸੰਭਾਵਨਾ ਹੈ। ਇਸ ਲਈ ਬੁੱਧਵਾਰ ਨੂੰ ਵਧੇਰੇ ਤਾਪਮਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਤਾਪਮਾਨ ਵਿਚ ਆਈ ਇਸ ਤਬਦੀਲੀ ਨੂੰ ਦੇਖਦੇ ਹੋਏ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਉੱਥੇ ਹੀ ਸੂਬੇ ਅੰਦਰ ਸ਼ਨੀਵਾਰ ਤੱਕ ਅਸਮਾਨ ਵਿੱਚ ਬੱਦਲ ਛਾ ਸਕਦੇ ਹਨ ਅਤੇ ਬਾਰਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਲਈ ਮੌਸਮ ਵਿਭਾਗ ਦੇ ਮਾਹਿਰ ਡਾਕਟਰ ਵਿਨੀਤ ਸ਼ਰਮਾ ਵੱਲੋਂ ਜਾਣਕਾਰੀ ਮੁਹਾਈਆ ਕਰਵਾਉਂਦੇ ਹੋਏ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।